ਦਿੜ੍ਹਬਾ ਤੋਂ ਕਾਂਗਰਸੀ ਆਗੂ ਅਜੈਬ ਸਿੰਘ ਰਟੌਲ ਭਲਕੇ BJP 'ਚ ਹੋਣਗੇ ਸ਼ਾਮਲ

ਏਜੰਸੀ

ਖ਼ਬਰਾਂ, ਰਾਜਨੀਤੀ

ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਇਲਜ਼ਾਮਾਂ ਤਹਿਤ ਕਾਂਗਰਸ ਨੇ ਕੱਢਿਆ ਸੀ ਪਾਰਟੀ 'ਚੋਂ ਬਾਹਰ 

Congress leader Ajeeb Singh Ratol from Dirhabha will join BJP tomorrow

ਅਜੈਬ ਸਿੰਘ ਰਟੌਲ ਨੇ ਅੱਜ BJP ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ 
ਚੰਡੀਗੜ੍ਹ :
ਸਾਬਕਾ ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਅੱਜ ਅਜੈਬ ਸਿੰਘ ਨੇ ਭਾਜਪਾ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਸੈਂਕੜੇ ਵਰਕਰਾਂ ਸਮੇਤ ਬੀ.ਜੇ.ਪੀ. ਵਿਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਭਲਕੇ 11 ਵਜੇ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣਗੇ।

ਅਜੈਬ ਸਿੰਘ ਰਟੌਲ ਦਿੜ੍ਹਬਾ ਤੋਂ ਕਾਂਗਰਸ ਦੀ ਟਿਕਟ 'ਤੇ ਕਈ ਵਾਰ ਚੋਣ ਲੜ ਚੁੱਕੇ ਹਨ। ਬੀਤੇ ਦਿਨੀ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਕਾਰਵਾਈ ਕਰਦਿਆਂ ਅਜੈਬ ਸਿੰਘ ਰਟੌਲ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿਤਾ ਸੀ।

ਜ਼ਿਕਰਯੋਗ ਹੈ ਕਿ ਅਜੈਬ ਸਿੰਘ ਰਟੌਲ ਨੇ 2022 ਵਿਚ ਕਾਂਗਰਸ ਦੀ ਟਿਕਟ 'ਤੇ ਦਿੜ੍ਹਬਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ ਪਰ ਅਜਾਇਬ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਚੀਮਾ ਨੇ ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ ਸੀ।