ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਗੰਗਾ ਰਾਮ ਹਸਪਤਾਲ 'ਚ ਕਰਵਾਇਆ ਦਾਖ਼ਲ 

ਏਜੰਸੀ

ਖ਼ਬਰਾਂ, ਰਾਜਨੀਤੀ

ਹਾਲਤ ਸਥਿਰ ਪਰ ਕੋਰੋਨਾ ਸਬੰਧੀ ਸਮੱਸਿਆਵਾਂ ਕਾਰਨ ਡਾਕਟਰਾਂ ਦੀ ਨਿਗਰਾਨੀ ਵਿਚ ਰਹਿਣਗੇ ਸੋਨੀਆ ਗਾਂਧੀ  

sonia Gandhi

ਕੋਰੋਨਾ ਸਬੰਧੀ ਸਮੱਸਿਆਵਾਂ ਕਾਰਨ ਆਈ ਪ੍ਰੇਸ਼ਾਨੀ, ਰਣਦੀਪ ਸੁਰਜੇਵਾਲਾ ਨੇ ਦਿਤੀ ਜਾਣਕਾਰੀ 
ਨਵੀਂ ਦਿੱਲੀ :
ਕੋਵਿਡ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਸ ਨੂੰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ। ਦੱਸਣਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਈਡੀ ਨੇ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਕੋਰੋਨਾ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ 3 ਹਫ਼ਤਿਆਂ ਦਾ ਸਮਾਂ ਮੰਗਿਆ ਸੀ।ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਇਸ ਬਾਬਤ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਨੂੰ ਕੋਵਿਡ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਅੱਜ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਹਸਪਤਾਲ ਵਿੱਚ ਰੱਖਿਆ ਜਾਵੇਗਾ।