ਅੰਦੋਲਨਕਾਰੀ ਕਿਸਾਨ ਜਾਣਦੇ ਨਹੀਂ ਹਨ ਕਿ ਉਹ ਚਾਹੁੰਦੇ ਕੀ ਹਨ: ਹੇਮਾ ਮਾਲਿਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਉਲ ਵੀ ਖੇਤੀ ਕਾਨੂੰਨਾਂ ਦੇ ਸਮਰਥਨ ’ਚ ਗੱਲ ਕਰ ਚੁੱਕੇ ਹਨ।

HEMA MALNI

ਮਥੁਰਾ- ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ 49ਵੇਂ ਦਿਨ 'ਚ ਦਾਖਿਲ ਹੋ ਗਿਆ ਹੈ। ਪ੍ਰਦਰਸ਼ਨਕਾਰੀ ਅੱਜ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨਗੇ। ਇਸ ਦੌਰਾਨ ਭਾਜਪਾ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਵਿਚ ਕੋਈ ਕਮੀ ਨਹੀਂ ਹੈ ਪਰ ਵਿਰੋਧੀ ਧਿਰ ਦੇ ਬਹਿਕਾਵੇ ’ਚ ਆ ਕੇ ਲੋਕ ਅੰਦੋਲਨ ਕਰ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ, " ਅੰਦੋਲਨਕਾਰੀ ਕਿਸਾਨ ਜਾਣਦੇ ਨਹੀਂ ਹਨ ਕਿ ਉਹ ਚਾਹੁੰਦੇ ਕੀ ਹਨ? ਤੇ ਖੇਤੀ ਕਾਨੂੰਨਾਂ ਵਿਚ ਕੀ ਦਿੱਕਤਾਂ ਹਨ।" ਇਸ ਦੇ ਨਾਲ ਹੀ ਹੇਮਾ ਮਾਲਿਨੀ ਨੇ ਵਿਰੋਧੀ ਧਿਰ ’ਤੇ ਕਿਸਾਨਾਂ ਨੂੰ ਭਰਮਤ ਕਰਨ ਦਾ ਦੋਸ਼ ਲਗਾਇਆ ਹੈ। ਹੇਮਾ ਮਾਲਿਨੀ ਦੇ ਇਸ ਬਿਆਨ ਤੋਂ ਬਾਅਦ ਕਿਸਾਨਾਂ ਵਿਚਕਾਰ ਧਰਮਿੰਦਰ ਦੇ ਪਰਿਵਾਰ ਪ੍ਰਤੀ ਹੋਰ ਨਾਰਾਜ਼ਗੀ ਵੱਧ ਸਕਦੀ ਹੈ ਕਿਉਂਕਿ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਉਲ ਵੀ ਖੇਤੀ ਕਾਨੂੰਨਾਂ ਦੇ ਸਮਰਥਨ ’ਚ ਗੱਲ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਨਵੇਂ ਖੇਤੀ ਕਾਨੂੰਨਾਂ 'ਤੇ ਰੋਕ ਲਾਏ ਜਾਣ ਦੇ ਸੁਪਰੀਮ ਕੋਰਟ ਦੇ ਅੰਤਰਿਮ ਹੁਕਮ ਦੇ ਬਾਵਜੂਦ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਦੱਸ ਦੇਈਏ ਕਿਸਾਨ ਪਿਛਲੇ 49 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ।