60 ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਨਾਲ ਮੋਦੀ ਸਰਕਾਰ ਸ਼ਰਮਿੰਦਾ ਨਹੀਂ ਹੋਈ - ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਜਨੀਤੀ

ਰਾਹੁਲ ਗਾਂਧੀ ਨੇ ਕਿਹਾ ਖੇਤੀ ਕਾਨੂੰਨਾਂ ਦਾ ਲਿਖਤੀ ਸਮਰਥਨ ਕਰਨ ਵਾਲੇ ਵਿਅਕਤੀਆਂ ਕੋਲੋਂ ਇਨਸਾਫ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ

Farmer Deaths Don't Embarrass, Tractor Rally Does": Rahul Gandhi

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੇ 49ਵੇਂ ਦਿਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ਦੀ ਸ਼ਹਾਦਤ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤੰਨਜ ਕੱਸਿਆ ਹੈ। ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਮੌਤ ਨੂੰ ਲੈ ਕੇ ਕਾਂਗਰਸ ਆਗੂ ਨੇ ਕਿਹਾ ਕਿ ਮੋਦੀ ਸਰਕਾਰ 60 ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਨਾਲ ਸ਼ਰਮਿੰਦਾ ਨਹੀਂ ਹੋਈ ਪਰ ਟਰੈਕਟਰ ਰੈਲੀ ਨਾਲ ਇਹਨਾਂ ਨੂੰ ਸ਼ਰਮਿੰਦਗੀ ਹੋ ਰਹੀ ਹੈ।

ਰਾਹੁਲ ਗਾਂਧੀ ਨੇ ਇਕ ਹੋਰ ਟਵੀਟ ਕੀਤਾ। ਉਹਨਾਂ ਨੇ ਲਿਖਿਆ, ‘ਕੀ ਖੇਤੀ ਵਿਰੋਧੀ ਕਾਨੂੰਨਾਂ ਦਾ ਲਿਖਤੀ ਸਮਰਥਨ ਕਰਨ ਵਾਲੇ ਵਿਅਕਤੀਆਂ ਕੋਲੋਂ ਇਨਸਾਫ ਦੀ ਉਮੀਦ ਕੀਤੀ ਜਾ ਸਕਦੀ ਹੈ। ਇਹ ਸੰਘਰਸ਼ ਕਿਸਾਨ-ਮਜ਼ਦੂਰ ਵਿਰੋਧੀ ਕਾਨੂੰਨਾਂ ਦੇ ਖਤਮ ਹੋਣ ਤੱਕ ਜਾਰੀ ਰਹੇਗਾ। ਜੈ ਜਵਾਨ, ਜੈ ਕਿਸਾਨ’।

ਬੀਤੇ ਦਿਨ ਸੁਪਰੀਮ ਕੋਰਟ ਨੇ ਕਿਸਾਨ ਸੰਘਰਸ਼ ਨਾਲ ਸਬੰਧਤ ਕਈ ਮਾਮਲਿਆਂ ‘ਤੇ ਸੁਣਵਾਈ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਰਿਪੋਰਟ ਤਿਆਰ ਕਰੇਗੀ ਤੇ ਕੋਰਟ ਨੂੰ ਅਪਣੀ ਰਿਪੋਰਟ ਪੇਸ਼ ਕਰੇਗੀ।

ਉਧਰ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੇ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਮੇਟੀ ਪਹਿਲਾਂ ਹੀ ਖੇਤੀ ਕਾਨੂੰਨਾਂ ਦਾ ਪੱਖ ਪੂਰ ਚੁੱਕੀ ਹੈ। ਕਿਸਾਨ ਕਿਸੇ ਵੀ ਹਾਲਤ ਵਿਚ ਅੰਦੋਲਨ ਵਾਪਸ ਨਹੀਂ ਲੈਣਗੇ।