ਭਾਜਪਾ ਨੂੰ ਨਹੀਂ ਮਿਲਣਗੀਆਂ ਪੰਜ ਤੋਂ ਵੱਧ ਸੀਟਾਂ -ਅਰਵਿੰਦ ਕੇਜਰੀਵਾਲ 
Published : Feb 13, 2022, 2:16 pm IST
Updated : Feb 13, 2022, 2:16 pm IST
SHARE ARTICLE
Bhagwant Mann and Arvind Kejriwal
Bhagwant Mann and Arvind Kejriwal

ਕਿਹਾ, ਪੰਜਾਬ ਵਿੱਚ 10 ਸਾਲ ਤੋਂ ਪੁਰਾਣੇ ਵਾਹਨ ਬੰਦ ਹੋਣ ਦੀ ਗੱਲ ਕਦੇ ਨਹੀਂ ਹੋਈ

ਲੋਕਾਂ ਨੂੰ ਆਮ ਆਦਮੀ ਪਾਰਟੀ 'ਤੇ ਭਰੋਸਾ ਹੈ - ਭਗਵੰਤ ਮਾਨ 

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਸਿਰਫ਼ ਸਥਾਨਕ ਹੀ ਨਹੀਂ ਸਗੋਂ ਸੀਨੀਅਰ ਲੀਡਰਸ਼ਿਪ ਵੀ ਪੂਰਾ ਯੋਗਦਾਨ ਪਾ ਰਹੀ ਹੈ। ਆਮ ਆਦਮੀ ਪਾਰਟੀ ਵਲੋਂ ਵੀ ਚੋਣ ਪ੍ਰਚਾਰ ਪੂਰੇ ਜੋਸ਼ ਨਾਲ ਕੀਤਾ ਜਾ ਰਿਹਾ ਹੈ ਜਿਸ ਦੇ ਚਲਦੇ ਅੱਜ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ।

aam aadmi party aam aadmi party

ਇਥੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ 'ਮੈਨੂੰ ਨਹੀਂ ਲੱਗਦਾ ਕਿ ਇਸ ਵਾਰ ਸੂਬੇ ਵਿਚੋਂ ਭਾਜਪਾ ਨੂੰ ਪੰਜ ਤੋਂ ਵੱਧ ਸੀਟਾਂ ਮਿਲਣਗੀਆਂ, ਇਹ ਵੀ ਬਹੁਤ ਜ਼ਿਆਦਾ ਹਨ। ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਪਿਆਰ ਮਿਲ ਰਿਹਾ ਹੈ। ਭਗਵੰਤ ਮਾਨ ਮੁੱਖ ਮੰਤਰੀ ਬਣਨਗੇ ਤਾਂ ਸੂਬੇ ਵਿਚੋਂ ਮਾਫ਼ੀਆ ਰਾਜ ਦਾ ਖ਼ਾਤਮਾ ਹੋਵੇਗਾ।  ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਬਣਨ 'ਤੇ ਸੂਬੇ ਵਿਚ ਸਿੱਖਿਆ ਅਤੇ ਸਿਹਤ ਦਾ ਮਿਆਰ ਉੱਚਾ ਚੁੱਕਾਂਗੇ।

aam aadmi party aam aadmi party

ਇਸ ਮੌਕੇ ਆਮ ਆਦਮੀ ਪਾਰਟੀ ਵਲੋਂ ਐਲਾਨੇ ਮੁੱਖ ਮੰਤਰੀ ਚਿਹਰਾ ਅਤੇ ਸੀਨੀਅਰ ਆਗੂ ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ ਜੋ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਕੌਮੀ ਕਨਵੀਨਰ ਤੋਂ ਲੈ ਕੇ ਵਰਕਰਾਂ ਤੱਕ ਸਾਰੇ ਮਿਲ ਕੇ ਚਲਦੇ ਹਨ ਅਤੇ ਅਸੀਂ ਇੱਕ ਪ੍ਰਵਾਰ ਵਾਂਗ ਰਹਿੰਦੇ ਹਾਂ। ਪੰਜਾਬ ਨੂੰ ਇੱਕ ਸਥਿਰ ਅਤੇ ਮਜ਼ਬੂਤ ਸਰਕਾਰ ਚਾਹੀਦੀ ਹੈ ਜੋ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਦੇ ਸਕਦੀ ਹੈ। ਲੋਕਾਂ ਨੂੰ 'ਆਪ' 'ਤੇ ਭਰੋਸਾ ਹੈ।

aam aadmi party aam aadmi party

ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਪੰਜਾਬ ਦੇ ਹਲਕਿਆਂ ਵਿਚ ਲੋਕਾਂ ਨਾਲ ਮੁਲਾਕਾਤ ਕਰਦੇ ਹਾਂ ਤਾਂ ਮੇਰੀਆਂ ਭੈਣਾਂ ਮੈਨੂੰ ਇੱਕੋ ਗੱਲ ਕਹਿੰਦਿਆਂ ਹਨ ਕਿ ਉਹ ਪੰਜਾਬ ਛੱਡ ਕੇ ਬਾਹਰ ਨਹੀਂ ਜਾਣਾ ਚਾਹੁੰਦੀਆਂ ਸਗੋਂ ਇਥੇ ਰਹਿ ਕੇ ਸੂਬੇ ਲਈ ਕੰਮ ਕਰਨਾ ਚਾਹੁੰਦੀਆਂ ਹਨ। ਅਸੀਂ ਸੂਬੇ ਵਿਚ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਾਂਗੇ ਤਾਂ ਜੋ ਉਨ੍ਹਾਂ ਨੂੰ ਉੱਚ ਸਿੱਖਿਆ ਲੈ ਕੇ ਵੀ ਵਿਦੇਸ਼ ਨਾ ਜਾਣਾ ਪਵੇ।

aam aadmi party aam aadmi party

ਪੰਜਾਬ ਵਿਚ ਪੁਰਾਣੀਆਂ ਗੱਡੀਆਂ ਬੰਦ ਕਰਨ ਵਾਲੀ ਖਬਰ ਬਾਰੇ ਬੋਲਦਿਆਂ ਕੇਜਰੀਵਾਲ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਝੂਠੀਆਂ ਖ਼ਬਰਾਂ ਫੈਲਾ ਰਿਹਾ ਹੈ। ਇਸ 'ਤੇ ਚੋਣ ਕਮਿਸ਼ਨ ਨੇ ਵੀ ਕਾਰਵਾਈ ਕੀਤੀ ਹੈ। ਪੰਜਾਬ ਵਿੱਚ 10 ਸਾਲ ਤੋਂ ਪੁਰਾਣੇ ਵਾਹਨ ਬੰਦ ਹੋਣ ਦੀ ਗੱਲ ਕਦੇ ਨਹੀਂ ਹੋਈ।

ਅਜਿਹਾ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਅਜਿਹੀ ਕੋਈ ਵਿਓਂਤ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਚੋਣਾਂ ਤੋਂ ਦੋ ਦਿਨ ਪਹਿਲਾਂ ਤੱਕ ਯਾਨੀ 18 ਫਰਵਰੀ ਸ਼ਾਮ 5 ਵਜੇ ਤੱਕ ਪੰਜਾਬ 'ਚ ਹੀ ਰਹਿਣਗੇ ਅਤੇ ਪੰਜਾਬ ਦੇ ਹਰ ਹਿੱਸੇ 'ਚ ਚੋਣ ਪ੍ਰਚਾਰ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement