ਕਰਨਾਟਕ ਵਿਧਾਨ ਸਭਾ ਚੋਣਾਂ : ਨਤੀਜਾ ਦੇਖ ਭਾਵੁਕ ਹੋਏ ਡੀ.ਕੇ.ਸ਼ਿਵਕੁਮਾਰ
ਗਾਂਧੀ ਪ੍ਰਵਾਰ ਅਤੇ ਜਨਤਾ ਦਾ ਕੀਤਾ ਧਨਵਾਦ
ਬੈਂਗਲੁਰੂ : ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਪੱਕੀ ਨਜ਼ਰ ਆਉਣ ਤੋਂ ਬਾਅਦ ਭਾਵੁਕ ਹੋ ਗਏ ਅਤੇ ਸੂਬੇ ਦੀ ਅਗਵਾਈ ਕਰਨ ਲਈ ਉਨ੍ਹਾਂ ਵਿਚ ਵਿਸ਼ਵਾਸ ਜਤਾਉਣ ਲਈ ਗਾਂਧੀ ਪਰਿਵਾਰ ਦਾ ਧਨਵਾਦ ਕੀਤਾ।
ਇਹ ਵੀ ਪੜ੍ਹੋ: ਕਰਨਾਟਕ ਵਿਧਾਨ ਸਭਾ ਚੋਣਾਂ : ਬਸਵਰਾਜ ਬੋਮਈ ਨੇ ਮੰਨੀ ਹਾਰ
ਸ਼ਿਵਕੁਮਾਰ ਕਾਂਗਰਸ ਦੀ ਕਾਰਗੁਜ਼ਾਰੀ ਬਾਰੇ ਗੱਲ ਕਰ ਰਹੇ ਸਨ, ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਗਏ। ਸ਼ਿਵਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਕਿਹਾ ਹੈ ਕਿ ਉਹ ਕਰਨਾਟਕ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਭਾਵੁਕ ਹੋ ਕੇ ਕਿਹਾ, ''ਮੈਂ ਇਸ ਜਿੱਤ ਦਾ ਸਿਹਰਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਦਿੰਦਾ ਹਾਂ। ਲੋਕਾਂ ਨੇ ਸਾਡੇ ਵਿਚ ਵਿਸ਼ਵਾਸ ਜਤਾਇਆ ਅਤੇ ਨੇਤਾਵਾਂ ਨੇ ਸਾਡਾ ਸਮਰਥਨ ਕੀਤਾ। ਇਹ ਸਮੂਹਕ ਅਗਵਾਈ ਹੈ ਅਤੇ ਅਸੀਂ ਮਿਲ ਕੇ ਕੰਮ ਕੀਤਾ ਹੈ।"
ਇਹ ਵੀ ਪੜ੍ਹੋ: ਕਰਨਾਟਕ ਵਿਧਾਨ ਸਭਾ ਚੋਣਾਂ ਦੇ ਰੁਝਾਨ : ਕਾਂਗਰਸ ਅਤੇ ਭਾਜਪਾ ਵਿਚਾਲੇ ਚਲ ਰਿਹਾ ਹੈ ਸਖ਼ਤ ਮੁਕਾਬਲਾ
ਸ਼ਿਵਕੁਮਾਰ ਨੇ ਕਿਹਾ, “ਮੈਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਨੂੰ ਕਿਹਾ ਸੀ ਕਿ ਅਸੀਂ ਕਰਨਾਟਕ ਜਿੱਤਾਂਗੇ। ਮੈਂ ਇਹ ਨਹੀਂ ਭੁੱਲ ਸਕਦਾ ਕਿ ਜਦੋਂ ਭਾਜਪਾ ਨੇ ਮੈਨੂੰ ਜੇਲ ਵਿਚ ਬੰਦ ਕੀਤਾ ਸੀ ਤਾਂ ਸੋਨੀਆ ਗਾਂਧੀ ਮੈਨੂੰ ਮਿਲਣ ਆਏ ਸਨ। ਗਾਂਧੀ ਪ੍ਰਵਾਰ, ਕਾਂਗਰਸ ਅਤੇ ਪੂਰੇ ਦੇਸ਼ ਨੇ ਮੇਰੇ 'ਤੇ ਇਹ ਭਰੋਸਾ ਪ੍ਰਗਟਾਇਆ ਸੀ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਸਮੇਤ ਸੂਬੇ ਦੇ ਪਾਰਟੀ ਨੇਤਾਵਾਂ, ਵਿਧਾਇਕਾਂ ਅਤੇ ਅਹੁਦੇਦਾਰਾਂ ਦਾ ਧਨਵਾਦ ਕੀਤਾ।