Lok Sabha Elections 2024: ਪੰਜਾਬ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ; PM ਮੋਦੀ ਤੇ ਅਮਿਤ ਸ਼ਾਹ ਦੇ ਵੀ ਨਾਂਅ ਸ਼ਾਮਲ

ਏਜੰਸੀ

ਖ਼ਬਰਾਂ, ਰਾਜਨੀਤੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਮ ਵੀ ਸ਼ਾਮਲ ਹਨ।

BJP Star campaigners list out for the Punjab Lok Sabha Elections 2024

Lok Sabha Elections 2024: ਭਾਜਪਾ ਨੇ ਲੋਕ ਸਭਾ ਚੋਣਾਂ ਦੇ ਚਲਦਿਆਂ ਪੰਜਾਬ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਅਨੁਰਾਗ ਠਾਕੁਰ ਸਮੇਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਨਾਮ ਵੀ ਸ਼ਾਮਲ ਹਨ।

ਇਸ ਦੇ ਨਾਲ ਹੀ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਿਜੇ ਸਾਂਪਲਾ ਨੂੰ ਵੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਚੀ ਵਿਚ ਨਿਤਿਨ ਗਡਕਰੀ, ਜੇਪੀ ਨੱਢਾ, ਸੁਨੀਲ ਜਾਖੜ, ਤਰੁਣ ਚੁੱਘ, ਸਮ੍ਰਿਤੀ ਇਰਾਨੀ, ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਪੁਰੀ, ਸੋਮ ਪ੍ਰਕਾਸ਼, ਮਨੋਹਰ ਲਾਲ ਖੱਟਰ, ਹੇਮਾ ਮਾਲਿਨੀ, ਚਰਨਜੀਤ ਸਿੰਘ ਅਟਵਾਲ, ਅਸ਼ਵਨੀ ਸ਼ਰਮਾ, ਅਨਿਵਾਸ਼ ਰਾਏ ਖੰਨਾ, ਮਨਜਿੰਦਰ ਸਿੰਘ ਸਿਰਸਾ, ਮਨਪ੍ਰੀਤ ਸਿੰਘ ਬਾਦਲ ਆਦਿ ਦੇ ਨਾਂਅ ਸ਼ਾਮਲ ਹਨ।

 (For more Punjabi news apart from BJP Star campaigners list out for the Punjab Lok Sabha Elections 2024, stay tuned to Rozana Spokesman)