ਅਜੈਬ ਸਿੰਘ ਰਟੌਲ ਤੇ ਸਤਿਕਾਰ ਕੌਰ ਗਹਿਰੀ ਭਾਜਪਾ ਵਿਚ ਹੋਏ ਸ਼ਾਮਲ

ਏਜੰਸੀ

ਖ਼ਬਰਾਂ, ਰਾਜਨੀਤੀ

BJP ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਦੁਸ਼ਅੰਤ ਗੌਤਮ ਨੇ ਕੀਤਾ ਪਾਰਟੀ 'ਚ ਸਵਾਗਤ

Ajeeb Singh Rataul and Satkaar Kaur Gehri joined BJP

ਮੁਹਾਲੀ : ਸਾਬਕਾ ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲ ਅਤੇ ਸਤਿਕਾਰ ਕੌਰ ਗਹਿਰੀ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। BJP ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਦੁਸ਼ਅੰਤ ਗੌਤਮ ਨੇ ਅਜੈਬ ਸਿੰਘ ਰਟੌਲ ਜਦਕਿ ਅਸ਼ਵਨੀ ਸ਼ਰਮਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਤਿਕਾਰ ਕੌਰ ਗਹਿਰੀ ਦਾ ਪਾਰਟੀ ਵਿਚ ਸਵਾਗਤ ਕੀਤਾ।

ਦੱਸ ਦੇਈਏ ਕਿ ਬੀਤੇ ਕੱਲ ਅਜੈਬ ਸਿੰਘ ਰਟੌਲ ਨੇ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ ਸੀ। ਰਟੌਲ ਦਿੜ੍ਹਬਾ ਤੋਂ ਕਾਂਗਰਸ ਦੀ ਟਿਕਟ 'ਤੇ ਕਈ ਵਾਰ ਚੋਣ ਲੜ ਚੁੱਕੇ ਹਨ। ਬੀਤੇ ਦਿਨੀ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਕਾਰਵਾਈ ਕਰਦਿਆਂ ਅਜੈਬ ਸਿੰਘ ਰਟੌਲ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿਤਾ ਸੀ।

ਇਸ ਤਰ੍ਹਾਂ ਹੀ ਸਤਿਕਾਰ ਕੌਰ ਗਹਿਰੀ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸਨ ਅਤ ਉਨ੍ਹਾਂ ਨੇ ਕਾਂਗਰਸ ਛੱਡ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਹੈ।