ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਜਨੀਤੀ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ।

Prashant Kishor meets Rahul Gandhi in Delhi

ਨਵੀਂ ਦਿੱਲੀ: ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ (Prashant Kishor meets Rahul Gandhi in Delhi) ਨੇ ਮੰਗਲਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਮੁਲਾਕਾਤ ਦੇ ਕਾਰਨਾਂ ਬਾਰੇ ਫਿਲਹਾਲ ਕੁਝ ਵੀ ਸਪੱਸ਼ਟ ਨਹੀਂ ਹੈ ਹਾਲਾਂਕਿ ਮੀਡੀਆ ਰਿਪੋਰਟਾਂ ਅਨੁਸਾਰ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਵਿਚ ਜਾਰੀ ਅੰਦਰੂਨੀ ਵਿਵਾਦ ’ਤੇ ਚਰਚਾ ਹੋਈ ਹੈ।

ਹੋਰ ਪੜ੍ਹੋ: ਬੇਅੰਤ ਕੌਰ ਦੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ, ਕਿਹਾ ਉਨ੍ਹਾਂ ਦੀ ਧੀ ’ਤੇ ਲਗਾਏ ਜਾ ਰਹੇ ਝੂਠੇ ਇਲਜ਼ਾਮ

ਸੂਤਰਾਂ ਅਨੁਸਾਰ ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ ਅਤੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਮੀਟਿੰਗ ਵਿਚ ਮੌਜੂਦ ਰਹੇ। ਕੁਝ ਮਹੀਨੇ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਸੀ।

ਰਾਹੁਲ ਗਾਂਧੀ ਅਤੇ ਪ੍ਰਸ਼ਾਂਤ ਕਿਸ਼ੋਰ (Poll strategist Prashant Kishor) ਨੇ ਆਖਰੀ ਵਾਰ 2017 ਦੀਆਂ ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਇਕੱਠੇ ਕੰਮ ਕੀਤਾ ਸੀ ਹਾਲਾਂਕਿ ਇਹਨਾਂ ਚੋਣਾਂ 'ਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਹੋਰ ਪੜ੍ਹੋ: ਖ਼ੁਦ 4 ਬੱਚਿਆਂ ਦੇ ਪਿਤਾ ਹੋ ਕੇ ਰਵੀ ਕਿਸ਼ਨ ਸੰਸਦ ਵਿਚ ਦੱਸਣਗੇ 2 ਤੋਂ ਵੱਧ ਬੱਚਿਆਂ ਦੇ ਨੁਕਸਾਨ

ਦੱਸ ਦਈਏ ਕਿ ਜੂਨ ਮਹੀਨੇ ਵਿਚ ਪ੍ਰਸ਼ਾਂਤ ਕਿਸ਼ੋਰ ਨੇ ਐਨਸੀਪੀ ਮੁਖੀ ਸ਼ਰਦ ਪਵਾਰ ਨਾਲ ਦੋ ਵਾਰ ਮੁਲਾਕਾਤ ਕੀਤੀ ਸੀ। ਇਸ ਤੋਂ ਪਹਿਲਾਂ ਉਹਨਾਂ ਨੇ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਮਮਨਾ ਬੈਨਰਜੀ ਲਈ ਰਣਨੀਤੀ ਬਣਾਈ ਸੀ। ਖ਼ਬਰਾਂ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤੰਰੀ ਨਰਿੰਦਰ ਮੋਦੀ ਨੂੰ ਰੋਕਣ ਲਈ ਵਿਰੋਧੀ ਧਿਰਾਂ ਚੋਣ ਰਣਨੀਤੀਕਾਰ ਪ੍ਰਸਾਂਤ ਕਿਸ਼ੋਰ ਨਾਲ ਮੀਟਿੰਗਾ ਕਰ ਰਹੀਆਂ ਹਨ। ਇਹ ਵੀ ਕਿਹਾ ਜਾ ਰਿਹਾ ਸੀ ਕਿ ਤੀਜਾ ਮੋਰਚਾ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।