Big Blow to Akali Dal, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਭਾਜਪਾ 'ਚ ਸ਼ਾਮਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ 'ਚ ਕਰਵਾਇਆ ਸ਼ਾਮਲ
Big Blow to Akali Dal, Senior Leader Jagdeep Singh Cheema Joins BJP Latest News in Punjabi ਚੰਡੀਗੜ੍ਹ : ਪੰਜਾਬ 'ਚ ਭਾਰਤੀ ਜਨਤਾ ਪਾਰਟੀ ਮਜ਼ਬੂਤ ਹੋਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਜਗਦੀਪ ਸਿੰਘ ਚੀਮਾ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ 'ਚ ਸ਼ਾਮਲ ਕਰਵਾਇਆ।
ਜਗਦੀਪ ਸਿੰਘ ਚੀਮਾ ਦੇ ਭਾਜਪਾ 'ਚ ਜਾਣ ਨਾਲ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਜਗਦੀਪ ਚੀਮਾ ਤਿੰਨ ਵਾਰ ਪੰਜਾਬ ਕੈਬਨਿਟ 'ਚ ਮੰਤਰੀ ਰਹਿ ਚੁੱਕੇ ਹਨ ਅਤੇ 50 ਸਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਹਨ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ।
(For more news apart from Big Blow to Akali Dal, Senior Leader Jagdeep Singh Cheema Joins BJP Latest News in Punjabi stay tuned to Rozana Spokesman.)