Jagdeep Singh Cheema: ਅਕਾਲੀ ਦਲ ਨੂੰ ਵੱਡਾ ਝਟਕਾ, ਅੱਜ ਭਾਜਪਾ 'ਚ ਸ਼ਮਲ ਹੋਣਗੇ ਜਗਦੀਪ ਸਿੰਘ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

Jagdeep Singh Cheema: ਬੀਤੇ ਦਿਨੀਂ ਜਗਦੀਪ ਸਿੰਘ ਚੀਮਾ ਨੇ ਛੱਡਿਆ ਸੀ ਅਕਾਲੀ ਦਲ

Jagdeep Singh Cheema will join BJP today

Jagdeep Singh Cheema will join BJP today: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।

ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ, ਜਗਦੀਪ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਜਨੀਤੀ ਵਿੱਚ ਸ਼ਾਮਲ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ।

ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਫਤਿਹਗੜ੍ਹ ਸਾਹਿਬ ਤੋਂ 2012 ਅਤੇ 2022 ਦੀਆਂ ਚੋਣਾਂ ਵੀ ਲੜ ਚੁੱਕੇ ਹਨ। ਜਗਦੀਪ ਸਿੰਘ ਚੀਮਾ ਨੂੰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿੱਚ ਸ਼ਾਮਲ ਕਰਵਾਉਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮਾਰੋਹ ਦੌਰਾਨ ਮੌਜੂਦ ਰਹਿਣਗੇ।