ਸੁਨੀਲ ਜਾਖੜ ਦੇ ਬਿਆਨ 'ਤੇ PPCC ਪ੍ਰਧਾਨ ਰਾਜਾ ਵੜਿੰਗ ਦੀ ਪ੍ਰਤੀਕਿਰਿਆ 

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ, ਸੁਨੀਲ ਜਾਖੜ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਾਰਟੀ ਕਰ ਕੇ ਮਾਨ-ਸਨਮਾਨ ਮਿਲਿਆ ਹੈ, ਉਨ੍ਹਾਂ ਨੂੰ ਸਬਰ ਕਰਨਾ ਚਾਹੀਦਾ ਸੀ 

PPCC President Raja Waring's reaction to Sunil Jakhar's statement

ਚੰਡੀਗੜ੍ਹ : ਇੱਕ ਪਾਸੇ ਜਿਥੇ ਕਾਂਗਰਸ ਵਲੋਂ ਨਵ ਸੰਕਲਪ ਚਿੰਤਨ ਸ਼ਿਵਿਰ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਤੋਂ ਕਾਂਗਰਸ ਦੇ ਦਿੱਗਜ ਆਗੂ ਸੁਨੀਲ ਜਾਖੜ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿਤਾ ਹੈ। ਇੰਨਾ ਹੀ ਨਹੀਂ ਸਗੋਂ ਸੁਨੀਲ ਜਾਖੜ ਨੇ ਕਾਂਗਰਸ ਦੇ ਕਈ ਆਗੂਆਂ ਬਾਰੇ ਵੀ ਬਹੁਤ ਕੁਝ ਬੋਲਿਆ।

ਇਸ ਬਾਰੇ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਜੋ ਸੁਨੀਲ ਜਾਖੜ ਸਾਬ੍ਹ ਵਰਗੇ ਆਗੂ ਵਲੋਂ ਕਾਂਗਰਸ ਪਾਰਟੀ ਅਤੇ ਇਸ ਦੇ ਆਗੂਆਂ 'ਤੇ ਘਿਨਾਉਣੇ ਇਲਜ਼ਾਮ ਲਗਾਏ ਗਏ ਹਨ ਉਸ ਤੋਂ ਸੱਚਮੁੱਚ ਬਹੁਤ ਦੁਖੀ ਹਾਂ।

ਰਾਜਾ ਵੜਿੰਗ ਨੇ ਕਿਹਾ ਕਿ ਹਾਲਾਤ ਸਰਬ-ਸ਼ਕਤੀਮਾਨ ਹਨ। ਸੁਨੀਲ ਜਾਖੜ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਾਂਗਰਸ ਪਾਰਟੀ ਕਰ ਕੇ ਹੀ ਮਾਨ-ਸਨਮਾਨ ਮਿਲਿਆ ਹੈ। ਇਸ ਲਈ ਉਨ੍ਹਾਂ ਨੂੰ ਥੋੜ੍ਹਾ ਸਬਰ ਕਰਨਾ ਚਾਹੀਦਾ ਸੀ।

ਜ਼ਿਕਰਯੋਗ ਹੈ ਕਿ ਫੇਸਬੁੱਕ ਲਾਈਵ ਦੌਰਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕਾਂਗਰਸ ਲੀਡਰਸ਼ਿਪ ਚਾਪਲੂਸਾਂ ਨਾਲ ਘਿਰੀ ਹੋਈ ਹੈ। ਇਸ ਕਾਰਨ ਕਾਂਗਰਸ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਸੋਨੀਆਂ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਬਖ਼ਸ਼ ਦੇਣ।

ਸੁਨੀਲ ਜਾਖੜ ਨੇ ਕਿਹਾ ਕਿ ਸੋਨੀਆ ਗਾਂਧੀ ਪੂਰੇ ਦੇਸ਼ ਦੀ ਰਾਜਨੀਤੀ ਕਰਨ ਪਰ ਪੰਜਾਬ ਨੂੰ ਬਖਸ਼ ਦੇਣ, ਪੰਜਾਬ ਨੇ ਬਹੁਤ ਕਾਲੇ ਦਿਨ ਦੇਖੇ। ਪੰਜਾਬ ਨੂੰ ਧਰਮ ਦੇ ਅਧਾਰ 'ਤੇ ਨਹੀਂ ਦੇਖ ਸਕਦੇ, ਪੰਜਾਬ ਇਕ ਹੈ।