ਰਾਫ਼ੇਲ ‘ਤੇ ਕੋਰਟ ਦੇ ਫੈਸਲੇ ਤੋਂ ਬਾਅਦ ਜੋਸ਼ ਵਿਚ ਭਾਜਪਾ, ਕਿਹਾ ‘ਰਾਹੁਲ ਗਾਂਧੀ ਦੇਸ਼ ਤੋਂ ਮੰਗੇ ਮਾਫ਼ੀ'

ਏਜੰਸੀ

ਖ਼ਬਰਾਂ, ਰਾਜਨੀਤੀ

ਸੁਪਰੀਮ ਕੋਰਟ ਨੇ ਅੱਜ ਰਾਫ਼ੇਲ ਜਹਾਜ਼ ਸੌਦੇ ਦੀ ਜਾਂਚ ਨੂੰ ਲੈ ਕੇ ਦਰਜ ਕੀਤੀ ਗਈ ਪੁਨਰ ਵਿਚਾਰ ਪਟੀਸ਼ਨ ਖਾਰਜ ਕਰ ਦਿੱਤੀ ਹੈ।

BJP demands apology from Rahul Gandhi

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਰਾਫ਼ੇਲ ਜਹਾਜ਼ ਸੌਦੇ ਦੀ ਜਾਂਚ ਨੂੰ ਲੈ ਕੇ ਦਰਜ ਕੀਤੀ ਗਈ ਪੁਨਰ ਵਿਚਾਰ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਜਾਂਚ ਦਾ ਆਦੇਸ਼ ਦੇਣ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਮਾਫ਼ੀ ਨੂੰ ਵੀ ਸਵੀਕਾਰ ਕਰ ਲਿਆ ਹੈ। ਹਾਲਾਂਕਿ ਕੋਰਟ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੀਐਮ ਮੋਦੀ ‘ਤੇ ਦਿੱਤੇ ਗਏ ਬਿਆਨ ਨੂੰ ਗਲਤ ਦੱਸਿਆ ਹੈ।

ਹੁਣ ਭਾਜਪਾ ਨੇ ਸੁਪਰੀਮ ਕੋਰਟ ਦੇ ਆਦੇਸ਼ ਨੂੰ ਲੈ ਕੇ ਕਾਂਗਰਸ ਅਤੇ ਰਾਹੁਲ ਗਾਂਧੀ ‘ਤੇ ਹਮਲਾ ਬੋਲਿਆ ਹੈ। ਭਾਜਪਾ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਨੂੰ ਅਪਣੇ ਬਿਆਨਾਂ ਲਈ ਸਾਰੇ ਦੇਸ਼ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਵੱਲੋਂ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਪ੍ਰੈੱਸ ਕਾਨਫਰੰਸ ਕੀਤੀ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, ‘ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਰਸਮੀ ਰੂਪ ਨਾਲ ਦੇਸ਼ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ, ਜਿਨ੍ਹਾਂ ਦੇ ਹੱਥ ਭ੍ਰਿਸ਼ਟਾਚਾਰ ਨਾਲ ਰੰਗੇ ਹਨ’।

ਉਹਨਾਂ ਕਿਹਾ, ‘ਹਾਰੀ ਹੋਈ ਕਾਂਗਰਸ ਨੇ ਰਾਫ਼ੇਲ ਨੂੰ ਲੋਕ ਸਭਾ ਚੋਣਾਂ ਵਿਚ ਮੁੱਖ ਮੁੱਦਾ ਬਣਾਇਆ ਸੀ’। ਉਹਨਾਂ ਕਿਹਾ, ‘ਰਾਹੁਲ ਗਾਂਧੀ ਨੇ ਤਾਂ ਇੱਥੋਂ ਤੱਕ ਕਿਹਾ ਕਿ ਸੁਪਰੀਮ ਕੋਰਟ ਨੇ ਸਾਡੇ ਪਸੰਦੀਦਾ ਅਤੇ ਇਮਾਨਦਾਰ ਆਗੂ ਨੂੰ ਚੋਰ ਕਿਹਾ ਹੈ। ਕਾਂਗਰਸ ਨੇ ਝੂਠ ਬੋਲਿਆ ਹੈ। ਸਾਡੇ ਇਮਾਨਦਾਰ ਪ੍ਰਧਾਨ ਮੰਤਰੀ ਖਿਲਾਫ਼ ਮੁਹਿੰਮ ਚਲਾਈ ਅਤੇ ਵਿਦੇਸ਼ਾਂ ਵਿਚ ਭਾਰਤ  ਦੀ ਇੱਜ਼ਤ ਘਟਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਰਾਹੁਲ ਗਾਂਧੀ ਨੂੰ ਦੇਸ਼ ਤੋਂ ਮਾਫ਼ੀ ਮੰਗਣ ਦੀ ਲੋੜ ਹੈ’।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।