ਬੂਟਾ ਮੁਹੰਮਦ ਅਤੇ ਰਾਜਦੀਪ ਕੌਰ ਸਮੇਤ ਕਈ ਹਸਤੀਆਂ ਬਣੀਆਂ ਪੰਜਾਬ ਲੋਕ ਕਾਂਗਰਸ ਦਾ ਹਿੱਸਾ
ਬੂਟਾ ਮੁਹੰਮਦ ਦੇ ਨਾਲ ਸਰਦਾਰ ਅਲੀ ਵੀ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਪਾਰਟੀ ਵਿਚ ਸ਼ਾਮਲ ਹੋਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ
ਚੰਡੀਗੜ੍ਹ : ਬੰਗਾ ਇਲਾਕੇ ਦੇ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਵੱਧ ਗਈਆਂ ਹਨ ਅਤੇ ਸਿਆਸੀ ਪਾਰਟੀਆਂ ਵਿਚ ਇਸ ਤਰ੍ਹਾਂ ਅਦਲਾ ਬਦਲੀਆਂ ਦਾ ਸਿਲਸਲਾ ਵੀ ਤੇਜ਼ ਹੋ ਗਿਆ ਹੈ।
ਇਹ ਵੀ ਦੱਸਣਯੋਗ ਹੈ ਕਿ ਅੱਜ ਸਵੇਰੇ ਹੋਏ ਭਾਜਪਾ ਦੇ ਪੰਜਾਬ ਪ੍ਰੀਸ਼ਦ ਸੰਮੇਲਨ ਵਿਚ ਬੂਟਾ ਮੁਹੰਮਦ ਵੀ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦੇ BJP ਵਿਚ ਸ਼ਾਮਲ ਹੋਣ ਦਾ ਐਲਾਨ ਵੀ ਹੋ ਗਿਆ ਸੀ।
ਪਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਤਸਵੀਰਾਂ ਸਾਂਝੀਆਂ ਕਰ ਇਹ ਜਾਣਕਾਰੀ ਦਿਤੀ ਹੈ। ਦੱਸ ਦੇਈਏ ਕਿ ਬੂਟਾ ਮੁਹੰਮਦ ਦੇ ਨਾਲ ਸਰਦਾਰ ਅਲੀ ਵੀ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਇਸ ਤੋਂ ਇਲਾਵਾ 2017 ਵਿਚ ਫਾਜ਼ਿਲਕਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੀ ਹੁਣ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਲੋਕ ਕਾਂਗਰਸ ਵਿਚ ਕੀਤਾ ਸ਼ਾਮਿਲ।
ਦੱਸ ਦੇਈਏ ਕਿ ਰਾਜਦੀਪ ਕੌਰ ਨੇ 2017 ਵਿੱਚ ਦਵਿੰਦਰ ਸਿੰਘ ਘੁਬਾਇਆ ਨੂੰ ਚੰਗੀ ਟੱਕਰ ਦਿੱਤੀ ਸੀ। 2019 ਵਿਚ ਉਹ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਕਾਂਗਰਸ ਵਿਚ ਸ਼ਾਮਲ ਹੋ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾ ਲਈ ਹੈ ਤੇ ਹੁਣ ਵੀ ਰਾਜਦੀਪ ਕੈਪਟਨ ਦਾ ਸਾਥ ਦੇਣ ਲਈ ਤਿਆਰ ਹੈ।
ਇਸ ਦੌਰਾਨ ਕੈਪਟਨ ਨੇ ਅਮਰਿੰਦਰ ਸਿੰਘ ਨੇ ਰਾਜਦੀਪ ਕੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਕਈ ਹੋਰ ਆਗੂਆਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਏ ਹਨ।
ਦੱਸ ਦੇਈਏ ਕਿ ਪਿਛਲੇ ਸਾਲ ਅਪ੍ਰੈਲ ‘ਚ ਗੈਂਗਸਟਰ ਰੌਕੀ ਦੀ ਮੌਤ ਹੋ ਗਈ ਸੀ। ਉਸ ‘ਤੇ ਪੰਜਾਬ ਅਤੇ ਰਾਜਸਥਾਨ ਦੇ ਥਾਣਿਆਂ ਵਿੱਚ 23 ਕੇਸ ਦਰਜ ਸਨ। 2012 ਵਿੱਚ ਰੌਕੀ ਨੇ ਭਾਜਪਾ ਦੇ ਸੁਰਜੀਤ ਕੁਮਾਰ ਜਯੰਤੀ ਵਿਰੁੱਧ ਚੋਣ ਲੜੀ ਸੀ, ਜਿਸ ਵਿੱਚ ਉਹ ਹਾਰ ਗਿਆ ਸੀ।