ਪੁਲਵਾਮਾ ਹਮਲਾ : ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਾਥ ਦੇਣ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ ਤੇ ਸਾਰੀਆਂ ਰਾਜਨੀਤਿਕ ਪਾਰ....
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਅਮਿਤ ਸ਼ਾਹ ਨੇ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਦੀ ਨਿਖੇਧੀ ਕੀਤੀ ਹੈ ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਠ ਕੇ ਦੇਸ਼ ਦੀ ਸੁਰੱਖਿਆ ਦੇ ਮੁੱਦੇ ਤੇ ਨਾਲ ਆਉਣ ਦੀ ਅਪੀਲ ਕੀਤੀ ਹੈ। ਇਸ ਹਮਲੇ ਵਿਚ ਲਗਪਗ 45 ਜਵਾਨ ਸ਼ਹੀਦ ਹੋਏ ਹਨ। ਸ਼ਾਹ ਨੇ ਟਵੀਟ ਕਰਕੇ ਕਿਹਾ ਕਿ,“ਇਹ ਅਜਿਹੀ ਘੜੀ ਹੈ ਜਿਸ ਵਿਚ ਸਾਨੂੰ ਸਾਰਿਆ ਨੂੰ ਇਕ ਜੁੱਟ ਹੋਣਾ ਚਾਹੀਦਾ ਹੈ ਤੇ ਭਾਰਤ ਨੂੰ ਮਜਬੂਤ ਤੇ ਸੁਰੱਖਿਅਤ ਬਣਾਉਣ ਲਈ ਸੰਕਲਪ ਲੈਣਾ ਚਾਹੀਦਾ ਹੈ।
ਮੈਂ ਰਾਜਨੀਤਿਕ ਵਰਗ ਵਲੋਂ ਅਪੀਲ ਕਰਦਾ ਹਾਂ ਕਿ ਆਓ ਅਸੀਂ ਰਾਜਨੀਤੀ ਤੋਂ ਉਠ ਕੇ ਦਿਖਾਈਏ ਕਿ ਜਦੋਂ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ਦੀ ਗੱਲ ਹੁੰਦੀ ਹੈ ਤਾਂ ਅਸੀ ਇਕੱਠੇ ਹੁੰਦੇ ਹਾਂ।ਭਾਰਤ ਤੋਂ ਵਧਕੇ ਕੁੱਝ ਵੀ ਨਹੀਂ”। ਦੱਸਿਆ ਗਿਆ ਹੈ ਕਿ ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਪਾਕਿਸਤਾਨ ਪ੍ਰਯੋਜਿਤ ਅਤਿਵਾਦ ਤੋਂ ਨਿਪਟਾਰੇ ਵਿਚ ਨਾਕਾਮ ਰਹਿਣ ਦਾ ਇਲਜ਼ਾਮ ਲਾਉਂਦੇ ਹੋਏ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਸੁਤੰਤਰ ਭਾਰਤ ਦੇ ਇਤਹਾਸ ਵਿਚ ਇਸ ਨੂੰ ਹੁਣ ਤੱਕ ਦੀ ਸਭ ਤੋਂ ਕਮਜ਼ੋਰ ਸਰਕਾਰ ਆਖਿਆ। ਇਸ ਤੋਂ ਬਾਅਦ ਸ਼ਾਹ ਦੀ ਇਹ ਟਿੱਪਣੀ ਸਾਹਮਣੇ ਆਈ।
ਭਾਜਪਾ ਪ੍ਰਧਾਨ ਨੇ ਆਖਿਆ ਕਿ 130 ਕਰੋੜ ਭਾਰਤੀ, ਦੇਸ਼ ਦੀ ਸੇਵਾ ਸਮੇਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਪੂਰੀ ਇੱਕਜੁੱਟਤਾ ਨਾਲ ਖੜੇ ਹਨ। ਉਨ੍ਹਾਂ ਆਖਿਆ ਕਿ,“ਆਉਣ ਵਾਲੀਆ ਪੀੜੀਆਂ ਉਨ੍ਹਾਂ ਦੀ ਸੂਰਵੀਰਤਾ ਨੂੰ ਯਾਦ ਰੱਖਣਗੀਆਂ। ਅਸੀ ਜਖ਼ਮੀਆਂ ਦੇ ਜਲਦ ਠੀਕ ਹੋਣ ਦੀ ਆਸ ਕਰਦੇ ਹਾਂ। ਪੁਲਵਾਮਾ ਵਿਚ ਹੋਏ ਭਿਆਨਕ ਹਮਲੇ ਨੇ ਪੂਰੇ ਦੇਸ਼ ਨੂੰ ਦੁਖੀ ਕਰ ਦਿੱਤਾ ਹੈ। ਅਸੀਂ ਇਸ ਤਰ੍ਹਾਂ ਦੀ ਨਫ਼ਰਤ ਤੇ ਹਿੰਸਾ ਨੂੰ ਵਾਧਾ ਦੇਣ ਵਾਲੀ ਮਾਨਸਿਕਤਾ ਦੀ ਨਿੰਦਾ ਕਰਦੇ ਹਾਂ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਭਰੋਸਾ ਦਿੱਤਾ ਹੈ ਕਿ ਸਾਡੇ ਸ਼ਹੀਦਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ”।