ਭਾਜਪਾ ਵਿਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ 2 ਸਾਬਕਾ ਵਿਧਾਇਕ
ਅਮਰਪਾਲ ਸਿੰਘ ਅਜਨਾਲਾ ਅਤੇ ਮਨਮੋਹਨ ਸਿੰਘ ਨੇ ਫੜਿਆ ਪਾਰਟੀ ਦਾ ਪੱਲਾ
Two SAD Former MLAs join BJP
ਨਵੀਂ ਦਿੱਲੀ: ਅਜਨਾਲਾ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਅਜਨਾਲਾ (ਬੋਨੀ ਅਜਨਾਲਾ) ਅਤੇ ਮਨਮੋਹਨ ਸਿੰਘ ਅੱਜ ਦਿੱਲੀ ਵਿਖੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: BBC ਦੇ ਦਿੱਲੀ ਅਤੇ ਮੁੰਬਈ ਦਫ਼ਤਰ ’ਚ ਆਮਦਨ ਕਰ ਵਿਭਾਗ ਦਾ 'ਸਰਵੇ ਆਪ੍ਰੇਸ਼ਨ' ਦੂਜੇ ਦਿਨ ਵੀ ਜਾਰੀ
ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵੀ ਹਾਜ਼ਰ ਸਨ।