ਸੁਖਬੀਰ ਬਾਦਲ ਦਾ ਐਲਾਨ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ
ਅਮਰਕੋਟ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕੀਤਾ ਐਲਾਨ
Virsa Singh Valtoha
ਖੇਮਕਰਨ: ਪੰਜਾਬ ਵਿਧਾਨ ਸਭਾ 2022 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ ਹੈ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਪੰਜਾਬ ਮੰਗਦਾ ਜੁਆਬ' ਲੜੀ ਤਹਿਤ ਅਨਾਜ ਮੰਡੀ ਅਮਰਕੋਟ, ਖੇਮਕਰਨ ਵਿਖੇ ਰੈਲੀ ਨੂੰ ਸੰਬੋਧਨ ਕੀਤਾ।
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਲਾਲਾਬਾਦ ਵਿਚ ਕੀਤੀ ਰੈਲੀ ਦੌਰਾਨ ਵਿਧਾਨ ਸਭਾ ਚੋਣਾਂ ਲਈ ਪਾਰਟੀ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ ਸੀ।