ਉਮੀਦ ਹੈ ਕਿ 'ਮਾਨ' ਸਰਕਾਰ ਗ਼ਰੀਬਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ - ਖਹਿਰਾ

ਏਜੰਸੀ

ਖ਼ਬਰਾਂ, ਰਾਜਨੀਤੀ

'ਅਜਿਹਾ ਕਰਨ ਨਾਲ ਜ਼ਿਆਦਾਤਰ ਗ਼ਰੀਬਾਂ ਨੂੰ ਨੁਕਸਾਨ ਹੋਵੇਗਾ।'

Sukhpal Singh Khaira

ਚੰਡੀਗੜ੍ਹ : ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ  ਮੁੱਖ ਮੰਤਰੀ ਭਗਵੰਤ ਮਾਨ ਗ਼ਰੀਬਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਪੂਰੀ ਕਰਨ।

ਖਹਿਰਾ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ 300 ਯੂਨਿਟ ਮੁਫ਼ਤ ਬਿਜਲੀ ਵਾਲੀ ਗਰੰਟੀ ਲਾਗੂ ਕਰਕੇ ਭਗਵੰਤ ਮਾਨ ਸਰਕਾਰ ਉਨ੍ਹਾਂ 27 ਲੱਖ ਪਰਿਵਾਰਾਂ ਨੂੰ ਵਾਂਝੇ ਨਹੀਂ ਰੱਖੇਗੀ ਜੋ ਪਹਿਲਾਂ ਹੀ ਪੰਜਾਬ ਵਿੱਚ 200 ਯੂਨਿਟ ਮੁਫ਼ਤ ਬਿਜਲੀ ਲੈ ਰਹੇ ਹਨ!

ਖਹਿਰਾ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਕੇਜਰੀਵਾਲ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਯੂਨਿਟ 301 ਵੀ ਹੋਈ ਤਾਂ ਪੂਰਾ ਬਿੱਲ ਲਿਆ ਜਾਵੇਗਾ। ਅਜਿਹਾ ਕਰਨ ਨਾਲ ਜ਼ਿਆਦਾਤਰ ਗ਼ਰੀਬਾਂ ਨੂੰ ਨੁਕਸਾਨ ਹੋਵੇਗਾ।