ਕਰਨਾਟਕ ਵਿਧਾਨ ਸਭਾ ਚੋਣਾਂ: ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ

ਏਜੰਸੀ

ਖ਼ਬਰਾਂ, ਰਾਜਨੀਤੀ

43 ਹੋਰ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ

Karnataka Elections: Congress unveils third list of 43 candidates

 

ਨਵੀਂ ਦਿੱਲੀ: ਕਾਂਗਰਸ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਨੂੰ 43 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਪਾਰਟੀ ਵਲੋਂ ਜਾਰੀ ਸੂਚੀ ਅਨੁਸਾਰ ਕੋਲਾਰ ਵਿਧਾਨ ਸਭਾ ਹਲਕੇ ਤੋਂ ਕੋਥੁਰ ਜੀ ਮੰਜੂਨਾਥ ਉਮੀਦਵਾਰ ਹੋਣਗੇ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੇ ਇਸ ਵਿਧਾਨ ਸਭਾ ਚੋਣ 'ਚ ਵਰੁਣਾ ਦੇ ਨਾਲ-ਨਾਲ ਇਸ ਹਲਕੇ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਹੈ। ਉਹਨਾਂ ਦਾ ਨਾਂ ਵਰੁਣਾ ਵਿਧਾਨ ਸਭਾ ਹਲਕੇ ਤੋਂ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ: ਮਾਣ ਵਾਲੀ ਗੱਲ : ਭਾਰਤੀ ਮੂਲ ਦੀ ਸਿੱਖ ਔਰਤ ਦਾ ਨਾਂ ਕੈਲੀਫੋਰਨੀਆ ਯੂਨੀਵਰਸਿਟੀ ਦੇ ਬੋਰਡ ਆਫ਼ ਟਰੱਸਟੀਜ਼ ’ਚ ਕੀਤਾ ਗਿਆ ਨਾਮਜ਼ਦ  

ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਸਾਬਕਾ ਉਪ ਮੁੱਖ ਮੰਤਰੀ ਲਕਸ਼ਮਣ ਸਾਵਦੀ ਨੂੰ ਅਠਾਣੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਦੀ ਦੂਜੀ ਸੂਚੀ 6 ਅਪ੍ਰੈਲ ਨੂੰ ਜਾਰੀ ਕੀਤੀ ਗਈ, ਜਿਸ ਵਿਚ ਉਸ ਦੇ 41 ਉਮੀਦਵਾਰ ਅਤੇ ਸਰਵੋਦਿਆ ਕਰਨਾਟਕ ਪਾਰਟੀ ਦੇ ਇਕ ਉਮੀਦਵਾਰ ਦਾ ਐਲਾਨ ਕੀਤਾ ਗਿਆ ਸੀ। ਸਰਵੋਦਿਆ ਕਰਨਾਟਕ ਪਾਰਟੀ ਦੇ ਦਰਸ਼ਨ ਪੁਤੰਨਈਆ ਨੂੰ ਮੇਲੁਕੋਟ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

 

 

ਇਹ ਵੀ ਪੜ੍ਹੋ: ਜਾਪਾਨ ਧਮਾਕੇ ’ਤੇ ਬੋਲੇ ਪ੍ਰਧਾਨ ਮੰਤਰੀ, “ਭਾਰਤ ਹਿੰਸਾ ਦੀਆਂ ਸਾਰੀਆਂ ਕਾਰਵਾਈਆਂ ਦੀ ਨਿਖੇਧੀ ਕਰਦਾ ਹੈ”

25 ਮਾਰਚ ਨੂੰ ਕਾਂਗਰਸ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਵਰੁਣਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਨੇ ਹੁਣ ਤੱਕ ਕੁੱਲ 166 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੁਣ ਪਾਰਟੀ ਨੇ 58 ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਹੈ। ਕਰਨਾਟਕ ਦੀਆਂ ਸਾਰੀਆਂ 224 ਵਿਧਾਨ ਸਭਾ ਸੀਟਾਂ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।