ਬਲਾਤਕਾਰੀਆਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਰਾਹੁਲ ਗਾਂਧੀ

ਏਜੰਸੀ

ਖ਼ਬਰਾਂ, ਰਾਜਨੀਤੀ

ਉਹਨਾਂ ਟਵੀਟ ਕੀਤਾ, “ਲਖੀਮਪੁਰ ਵਿਚ ਦਿਨ-ਦਿਹਾੜੇ ਅਗਵਾ ਕਰਨ ਤੋਂ ਬਾਅਦ ਦੋ ਨਾਬਾਲਗ ਭੈਣਾਂ ਦਾ ਕਤਲ ਇਕ ਬਹੁਤ ਹੀ ਦੁਖਦਾਈ ਘਟਨਾ ਹੈ”।

Rahul Gandhi

 

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿਚ ਦੋ ਭੈਣਾਂ ਦੇ ਕਤਲ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾਉਣ ਅਤੇ ਉਹਨਾਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਉਹਨਾਂ ਟਵੀਟ ਕੀਤਾ, “ਲਖੀਮਪੁਰ ਵਿਚ ਦਿਨ-ਦਿਹਾੜੇ ਅਗਵਾ ਕਰਨ ਤੋਂ ਬਾਅਦ ਦੋ ਨਾਬਾਲਗ ਭੈਣਾਂ ਦਾ ਕਤਲ ਇਕ ਬਹੁਤ ਹੀ ਦੁਖਦਾਈ ਘਟਨਾ ਹੈ”।

ਭਾਜਪਾ ਦਾ ਨਾਂ ਲਏ ਬਿਨਾਂ ਰਾਹੁਲ ਗਾਂਧੀ ਨੇ ਦਿਆਂ ਕਿਹਾ, "ਬਲਾਤਕਾਰੀਆਂ ਨੂੰ ਰਿਹਾਅ ਕਰਨ ਅਤੇ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਵੀ ਨਹੀਂ ਕੀਤੀ ਜਾ ਸਕਦੀ। ਸਾਨੂੰ ਆਪਣੀਆਂ ਭੈਣਾਂ ਅਤੇ ਲੜਕੀਆਂ ਲਈ ਦੇਸ਼ ਵਿਚ ਸੁਰੱਖਿਅਤ ਮਾਹੌਲ ਬਣਾਉਣਾ ਹੋਵੇਗਾ।"