ਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਅੱਗੇ ਪਾਉਣ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਪੰਜਾਬ ਲੋਕ ਕਾਂਗਰਸ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੋਣਾਂ ਅੱਗੇ ਪਾਉਣ ਦੀ ਮੰਗ

Captain Amarinder Singh

ਚੰਡੀਗੜ੍ਹ : ਪੰਜਾਬ ਲੋਕ ਕਾਂਗਰਸ ਨੇ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਅੰਦਰ ਚੋਣਾਂ ਅੱਗੇ ਪਾਏ ਜਾਣ ਦੀ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਤੈਅ ਹੋਈਆਂ ਹਨ। ਲੇਕਿਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਵੱਡੀ ਗਿਣਤੀ 'ਚ ਲੋਕ ਪੰਜਾਬ ਤੋਂ ਬਨਾਰਸ ਜਾਂਦੇ ਹਨ।

ਇਸ ਸਬੰਧ ਵਿਚ ਪਾਰਟੀ ਜਨਰਲ ਸਕੱਤਰ ਕਮਲ ਸੈਣੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੀ ਇਕ ਚਿੱਠੀ ਚ ਕਿਹਾ ਹੈ ਕਿ ਚੋਣਾਂ ਦੀ ਤਰੀਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਦੋ ਦਿਨ ਪਹਿਲਾਂ ਤੈਅ ਕੀਤੀ ਗਈ ਹੈ ਅਤੇ ਸਾਲਾਨਾ ਧਾਰਮਿਕ ਯਾਤਰਾ ਦੇ ਚਲਦਿਆਂ ਕਈ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ।

ਪੀਐਲਸੀ ਆਗੂ ਨੇ ਕਿਹਾ ਕਿ ਚੋਣ ਕਮਿਸ਼ਨ ਲਈ ਪੰਜਾਬ ਚ ਵੋਟਿੰਗ ਦੀ ਤਰੀਕ ਚ ਬਦਲਾਅ ਕਰਨਾ ਮੁਸ਼ਕਿਲ ਨਹੀਂ ਹੋਵੇਗਾ, ਕਿਉਂਕਿ ਬਾਕੀ ਸਭ ਕੁਝ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਚ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਦੇ ਹਨ ਅਤੇ ਵੱਡੀ ਗਿਣਤੀ ਚ ਲੋਕ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਬਨਾਰਸ ਦੀ ਧਾਰਮਿਕ ਯਾਤਰਾ ਤੇ ਜਾਂਦੇ ਹਨ।

ਇਸ ਤੋਂ ਇਲਾਵਾ, ਪੰਜਾਬ ਦੀਆਂ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਤੇ ਅਜਿਹਾ ਕਰਨ ਚ ਚੋਣ ਕਮਿਸ਼ਨ ਨੂੰ ਕੋਈ ਪਰੇਸ਼ਾਨੀ ਵੀ ਨਹੀਂ ਹੋਵੇਗੀ।