ਰਾਸ਼ਟਰਪਤੀ ਚੋਣਾਂ ਸਬੰਧੀ ਮਮਤਾ ਬੈਨਰਜੀ ਦੀ ਭਾਜਪਾ ਨੂੰ ਤਾੜਨਾ  - 'ਖੇਡ ਅਜੇ ਖ਼ਤਮ ਨਹੀਂ ਹੋਈ' 

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ, ਜਿਨ੍ਹਾਂ ਕੋਲ ਦੇਸ਼ ਦੇ ਕੁੱਲ ਵਿਧਾਇਕਾਂ ਦੀ ਗਿਣਤੀ ਦਾ ਅੱਧਾ ਵੀ ਨਹੀਂ ਹੈ, ਉਨ੍ਹਾਂ ਨੂੰ ਵੱਡੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ 

Mamata Banerjee

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ ਦੇ ਬਾਵਜੂਦ ਪਾਰਟੀ ਲਈ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਜਿੱਤਣਾ ਆਸਾਨ ਨਹੀਂ ਹੋਵੇਗਾ ਕਿਉਂਕਿ ਦੇਸ਼ ਭਰ 'ਚ ਹੁਣ ਭਾਜਪਾ ਕੋਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ ਦਾ ਅੱਧਾ ਵੀ ਨਹੀਂ ਹੈ। 

ਮਮਤਾ ਬੈਨਰਜੀ ਨੇ 'ਖੇਡ ਅਜੇ ਖ਼ਤਮ ਨਹੀਂ ਹੋਈ' ਦੱਸਦੇ ਹੋਏ ਕਿਹਾ ਕਿ ਜਿਨ੍ਹਾਂ ਕੋਲ ਦੇਸ਼ ਦੇ ਕੁੱਲ ਵਿਧਾਇਕਾਂ ਦੀ ਗਿਣਤੀ ਦਾ ਅੱਧਾ ਵੀ ਨਹੀਂ ਹੈ, ਉਨ੍ਹਾਂ ਨੂੰ ਵੱਡੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਕਿਉਂਕਿ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਬਾਵਜੂਦ ਸਮਾਜਵਾਦੀ ਪਾਰਟੀ ਵਰਗੀਆਂ ਪਾਰਟੀਆਂ  ਪਿਛਲੀ ਵਾਰ ਦੀ ਤੁਲਨਾ ਵਿਚ ਜ਼ਿਆਦਾ ਮਜ਼ਬੂਤ ਹਨ।

ਉਨ੍ਹਾਂ ਕਿਹਾ, 'ਭਾਜਪਾ ਲਈ ਇਸ ਵਾਰ ਰਾਸ਼ਟਰਪਤੀ ਚੋਣਾਂ ਆਸਾਨ ਨਹੀਂ ਹੋਣ ਵਾਲੀਆਂ ਹਨ, ਉਨ੍ਹਾਂ ਕੋਲ ਦੇਸ਼ ਦੇ ਕੁੱਲ ਵਿਧਾਇਕਾਂ ਦੀ ਗਿਣਤੀ ਦਾ ਅੱਧਾ ਵੀ ਨਹੀਂ ਹੈ। ਦੇਸ਼ ਭਰ 'ਚ ਵਿਰੋਧੀ ਪਾਰਟੀਆਂ ਦੇ ਕੋਲ ਉਨ੍ਹਾਂ ਤੋਂ ਜ਼ਿਆਦਾ ਵਿਧਾਇਕ ਹਨ।'' ਪੱਛਮੀ ਬੰਗਾਲ ਦੇ ਮੁੱਖ ਮੰਤਰੀ ਨੇ ਕਿਹਾ, ''ਖੇਡ ਅਜੇ ਖ਼ਤਮ ਨਹੀਂ ਹੋਈ, ਯੂਪੀ ਵਿਧਾਨ ਸਭਾ ਚੋਣਾਂ ਹਾਰਨ ਵਾਲੀ ਸਪਾ ਕੋਲ ਵੀ ਪਿਛਲੀ ਵਾਰ ਨਾਲੋਂ ਜ਼ਿਆਦਾ ਵਿਧਾਇਕ ਹਨ।'' 

ਰਾਸ਼ਟਰਪਤੀ ਚੋਣਾਂ ਚੁਣੇ ਹੋਏ ਮੈਂਬਰਾਂ ਵਲੋਂ ਹੀ ਕਰਵਾਈਆਂ ਜਾਂਦੀਆਂ ਹਨ। ਅਸਿੱਧੇ ਤੌਰ 'ਤੇ ਸੰਸਦ ਦੇ ਚੁਣੇ ਹੋਏ ਮੈਂਬਰਾਂ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਮੈਂਬਰ ਇਸ ਵਿਚ ਹਿੱਸਾ ਲੈਂਦੇ ਹਨ। ਮਮਤਾ ਬੈਨਰਜੀ 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਟੱਕਰ ਦੇਣ ਲਈ ਵਿਰੋਧੀ ਪਾਰਟੀਆਂ ਦਾ ਮੋਰਚਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਕੇਂਦਰ ਦੀ ਸੱਤਾਧਾਰੀ ਪਾਰਟੀ ਵਿਰੁੱਧ ਜੰਗ ਲਈ ਤਿਆਰ ਹੋ ਰਿਹਾ ਹੈ।