ਅਸ਼ਵਨੀ ਸੇਖੜੀ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ 'ਤੇ ਪ੍ਰਤਾਪ ਸਿੰਘ ਬਾਜਵਾ ਦਾ ਤੰਜ਼ 

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ, ਬਸੰਤੀ ਦੇ ਟਾਂਗੇ 'ਤੇ ਚੜ੍ਹਨ ਲਈ ਇਕ ਹੋਰ ਸਵਾਰੀ ਦਿੱਲੀ ਦੇ ਟਾਂਗਾ ਸਟੇਸ਼ਨ 'ਤੇ ਪਹੁੰਚ ਰਹੀ ਹੈ 

Partap Singh Bajwa

ਚੰਡੀਗੜ੍ਹ : ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਆਗੂ ਅਸ਼ਵਨੀ ਸੇਖੜੀ ਦੇ ਭਾਜਪਾ ਵਿਚ ਜਾਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਜਿਸ 'ਤੇ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਇਸ ਬਾਰੇ ਤੰਜ਼ ਕੱਸਦਿਆਂ ਇਕ ਟਵੀਟ ਕੀਤਾ ਅਤੇ ਲਿਖਿਆ, ''ਬਸੰਤੀ ਦੇ ਟਾਂਗੇ 'ਤੇ ਚੜ੍ਹਨ ਲਈ ਇਕ ਹੋਰ ਸਵਾਰੀ ਅੱਜ ਦੁਪਹਿਰ 12:30 ਵਜੇ ਦਿੱਲੀ ਦੇ ਟਾਂਗਾ ਸਟੇਸ਼ਨ 'ਤੇ ਪਹੁੰਚ ਰਹੀ ਹੈ।''

ਦਸਿਆ ਜਾ ਰਿਹਾ ਹੈ ਕਿ ਅਸ਼ਵਨੀ ਸੇਖੜੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਤੇ ਫਿਰ ਭਾਜਪਾ ਵਿਚ ਸ਼ਾਮਲ ਹੋਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਪ੍ਰਧਾਨ ਰਾਜਾ ਵੜਿੰਗ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ।