ਭਾਜਪਾ ’ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ,19 ਸਤੰਬਰ ਨੂੰ ਪੰਜਾਬ ਲੋਕ ਕਾਂਗਰਸ ਦਾ ਹੋਵੇਗਾ ਭਾਜਪਾ ’ਚ ਰਲੇਵਾਂ

ਏਜੰਸੀ

ਖ਼ਬਰਾਂ, ਰਾਜਨੀਤੀ

ਇਸ ਦੌਰਾਨ ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ਦੀ ਮੈਂਬਰਸ਼ਿਪ ਲੈਣਗੇ।

Former Punjab CM Capt Amarinder Singh to join BJP next week

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਭਾਜਪਾ ਵਿਚ ਸ਼ਾਮਲ ਹੋਣਗੇ। ਇਸ ਦੌਰਾਨ ਪੰਜਾਬ ਦੇ ਕਰੀਬ 5-6 ਸਾਬਕਾ ਮੰਤਰੀ ਵੀ ਭਾਜਪਾ ਦੀ ਮੈਂਬਰਸ਼ਿਪ ਲੈਣਗੇ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿਚ ਰਲੇਵਾਂ ਹੋ ਜਾਵੇਗਾ। 

ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਸਬੰਧੀ ਚਰਚਾਵਾਂ ਨੇ ਉਸ ਸਮੇਂ ਜ਼ੋਰ ਫੜਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਕਰੀਬ ਪੌਣੇ ਘੰਟੇ ਤੱਕ ਮੀਟਿੰਗ ਕੀਤੀ। ਹਾਲਾਂਕਿ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿਚ ਰਲੇਵੇਂ ਦੇ ਸਵਾਲ ਨੂੰ ਮਹਿਜ਼ ਅਟਕਲਾਂ ਕਰਾਰ ਦਿੱਤਾ ਸੀ। ਇਸ ਤੋਂ ਕੁਝ ਦਿਨ ਪਹਿਲਾਂ ਉਹਨਾਂ ਨੇ ਪੀਐਮ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ।

ਇਸ ਤੋਂ ਬਾਅਦ ਕੈਪਟਨ ਨੇ ਟਵਿੱਟਰ 'ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨ ਤੋਂ ਬਾਅਦ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਹੀ ਸਰਵਉੱਚ ਰਿਹਾ ਹੈ ਅਤੇ ਰਹੇਗਾ।

ਦੱਸ ਦਈਏ ਕਿ ਭਾਜਪਾ ਪੰਜਾਬ 'ਚ ਪਾਰਟੀ ਦਾ ਪੁਨਰਗਠਨ ਕਰਨ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ। ਅਜਿਹੇ 'ਚ ਪੰਜਾਬ ਲੋਕ ਕਾਂਗਰਸ ਦੇ ਭਾਜਪਾ 'ਚ ਰਲੇਵੇਂ ਤੋਂ ਬਾਅਦ ਪਾਰਟੀ ਕੈਪਟਨ ਦੇ ਕਰੀਬੀ ਨੂੰ ਪੰਜਾਬ 'ਚ ਅਹਿਮ ਜ਼ਿੰਮੇਵਾਰੀਆਂ ਸੌਂਪ ਸਕਦੀ ਹੈ।