ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਜਾਰੀ, ਚੋਣਾਂ ਨੂੰ ਲੈ ਕੇ ਤਿਆਰ ਹੋ ਸਕਦਾ ਹੈ ਰੋਡਮੈਪ
ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਦਿੱਲੀ ਵਿਚ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਨਵੇਂ ਕਾਂਗਰਸ ਪ੍ਰਧਾਨ ਦੀ ਚੋਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਦਿੱਲੀ ਵਿਚ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਨਵੇਂ ਕਾਂਗਰਸ ਪ੍ਰਧਾਨ ਦੀ ਚੋਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਕਿਸੇ ਵੀ ਅਨੁਸ਼ਾਸਨੀ ਕਾਰਵਾਈ ਬਾਰੇ ਕਿਸੇ ਵੀ ਤਰ੍ਹਾਂ ਦੀ ਚਰਚਾ ਹੋਣ ਦੀ ਸੰਭਾਵਨਾ ਨਹੀਂ ਹੈ ਪਰ ਪੰਜਾਬ ਅਤੇ ਯੂਪੀ ਸਮੇਤ ਕਈ ਸੂਬਿਆਂ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਚਰਚਾ ਦੀ ਸੰਭਾਵਨਾ ਹੈ।
ਹੋਰ ਪੜ੍ਹੋ: ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ ਨੇ ਅੱਧੀ ਰਾਤ ਨੂੰ ਕੀਤੀ ਸਰਹੱਦੀ ਨਾਕਿਆਂ ਦੀ ਅਚਾਨਕ ਚੈਕਿੰਗ
ਦੱਸ ਦਈਏ ਕਿ ਫਿਲਹਾਲ ਸੋਨੀਆ ਗਾਂਧੀ ਕਾਂਗਰਸ ਦੇ ਅੰਤਰਿਮ ਪ੍ਰਧਾਨ ਹਨ ਅਤੇ ਪਾਰਟੀ ਵਿਚ ਮੰਗ ਹੈ ਕਿ ਸੰਗਠਨ ਲਈ ਚੋਣਾਂ ਕਰਵਾਈਆਂ ਜਾਣ। ਕਈ ਸੂਬਿਆਂ ਵਿਚ ਅੰਦਰੂਨੀ ਕਲੇਸ਼ ਕਾਰਨ ਕਾਂਗਰਸ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇਸ ਕਾਰਨ ਪਿਛਲੇ ਇਕ ਸਾਲ ਵਿਚ ਕਈ ਵੱਡੇ ਨੇਤਾਵਾਂ ਨੇ ਪਾਰਟੀ ਛੱਡ ਦਿੱਤੀ ਹੈ ਜਾਂ ਪਾਰਟੀ ਤੋਂ ਦੂਰੀ ਬਣਾ ਲਈ ਹੈ।
ਹੋਰ ਪੜ੍ਹੋ: ਟੀ-20 ਵਿਸ਼ਵ ਕੱਪ ਤੋਂ ਬਾਅਦ 2023 ਤੱਕ ਟੀਮ ਇੰਡੀਆ ਦੇ ਕੋਚ ਦਾ ਅਹੁਦਾ ਸੰਭਾਲਣਗੇ ਰਾਹੁਲ ਦ੍ਰਾਵਿੜ
ਜੋਤੀਰਾਦਿੱਤਿਆ ਸਿੰਧੀਆ, ਜੋ ਰਾਹੁਲ ਗਾਂਧੀ ਦੇ ਕਰੀਬੀ ਸਨ, ਨੇ ਪਿਛਲੇ ਸਾਲ ਕਾਂਗਰਸ ਛੱਡ ਦਿੱਤੀ ਅਤੇ ਭਾਜਪਾ ਵਿਚ ਚਲੇ ਗਏ, ਫਿਰ ਇਸ ਸਾਲ ਜੀਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ ਹੋਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਰਾਜਸਥਾਨ ਵਿਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਵਿਵਾਦ ਜਾਰੀ ਹੈ।
ਹੋਰ ਪੜ੍ਹੋ: ਰਾਏਪੁਰ ਵਿਚ CRPF ਬਟਾਲੀਅਨ ਨੂੰ ਲੈ ਕੇ ਜਾ ਰਹੀ ਟ੍ਰੇਨ 'ਚ ਬਲਾਸਟ, 4 ਜਵਾਨ ਜਖ਼ਮੀ
ਉਧਰ ਪੰਜਾਬ ਵਿਚ ਮੁੱਖ ਮੰਤਰੀ ਬਦਲਣ ਤੋਂ ਬਾਅਦ ਵੀ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅਜਿਹੀ ਸਥਿਤੀ ਵਿਚ ਅੰਦਰੂਨੀ ਵਿਵਾਦ ਨਾਲ ਨਜਿੱਠਣਾ ਕਾਂਗਰਸ ਸਾਹਮਣੇ ਵੱਡੀ ਚੁਣੌਤੀ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਵਿਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ ਕਈ ਵੱਡੇ ਆਗੂ ਪਹੁੰਚੇ ਹਨ। ਇਸ ਦੌਰਾਨ ਕਾਂਗਰਸ ਦੇ ਤਿੰਨ ਮੁੱਖ ਮੰਤਰੀ ਵੀ ਮੀਟਿੰਗ ਵਿਚ ਸ਼ਾਮਲ ਹਨ। ਬੈਠਕ ਲਈ ਕੁੱਲ 57 ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ।