ਕੋਰੋਨਾ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਦਿੱਤਾ ਜਾਵੇ ਮੁਆਵਜ਼ਾ - ਰਾਹੁਲ ਗਾਂਧੀ 

ਏਜੰਸੀ

ਖ਼ਬਰਾਂ, ਰਾਜਨੀਤੀ

'ਹਰ ਪੀੜਤ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ਾ ਦਿਓ'

Rahul Gandhi

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੋਰੋਨਾਕਾਲ ਦੌਰਾਨ ਹੋਈਆਂ ਮੌਤਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਇੱਕ ਟਵੀਟ ਕਰ ਕੇ ਕਿਹਾ ਹੈ ਕਿ ਕੋਰੋਨਾ ਕਾਰਨ ਜਿਹੜੇ ਵਿਅਕਤੀਆਂ ਦੀਆਂ ਮੌਤਾਂ ਹੋਈਆਂ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਇੰਨਾ ਹੀ ਨਹੀਂ ਸਗੋਂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਵੀ ਤੰਜ਼ ਕੱਸਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਨਾ ਸੱਚ ਬੋਲਦੇ ਹਨ ਅਤੇ ਨਾ ਹੀ ਕਿਸੇ ਨੂੰ ਬੋਲਣ ਦਿੰਦੇ ਹਨ।

ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਮੋਦੀ ਜੀ ਤਾਂ ਹੁਣ ਵੀ ਝੂਠ ਬੋਲਦੇ ਹਨ ਕਿ ਆਕਸੀਜਨ ਦੀ ਕਮੀ ਨਾਲ ਕੋਈ ਨਹੀਂ ਮਰਿਆ! ਉਨ੍ਹਾਂ ਕਿਹਾ, ''ਮੈਂ ਪਹਿਲਾਂ ਵੀ ਕਿਹਾ ਸੀ - ਕੋਰੋਨਾਕਾਲ ਦੌਰਾਨ ਸਰਕਾਰ ਦੀ ਲਾਪਰਵਾਹੀ ਨਾਲ 5 ਲੱਖ ਨਹੀਂ ਸਗੋਂ 40 ਲੱਖ ਭਾਰਤੀਆਂ ਦੀ ਮੌਤ ਹੋਈ। ਫ਼ਰਜ਼ ਨਿਭਾਓ ਮੋਦੀ ਜੀ - ਹਰ ਪੀੜਤ ਪਰਿਵਾਰ ਨੂੰ 4 ਲੱਖ ਰੁਪਏ ਮੁਆਵਜ਼ਾ ਦਿਓ।''