ਵਿਧਾਇਕਾਂ ਨੂੰ ਧਮਕਾ ਕੇ ਦਿੱਲੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ ਭਾਜਪਾ: AAP

ਏਜੰਸੀ

ਖ਼ਬਰਾਂ, ਰਾਜਨੀਤੀ

ਕਿਹਾ: ਭਾਜਪਾ ਦਿੱਲੀ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਕੇਜਰੀਵਾਲ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਯੋਜਨਾ ਬਣਾ ਰਹੀ ਹੈ

Raghav Chadha

 

ਨਵੀਂ ਦਿੱਲੀ: ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਇਲਜ਼ਾਮ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਬੇਭਰੋਸਗੀ ਮਤੇ ਦੀ ਆੜ ਵਿਚ ਵਿਧਾਇਕਾਂ ਨੂੰ ਧਮਕੀਆਂ ਦੇ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਵਿਧਾਨ ਸਭਾ ਵਿਚ ਭਾਜਪਾ ਦੇ ਅੱਠ ਵਿਧਾਇਕ ਹਨ।

ਇਹ ਵੀ ਪੜ੍ਹੋ: ਵਿਗਿਆਨੀ ਦੀ ਨੌਕਰੀ ਛੱਡ ਜੋੜੇ ਨੇ ਸ਼ੁਰੂ ਕੀਤਾ ‘ਸਮੋਸਾ ਸਿੰਘ’, ਹੁਣ 45 ਕਰੋੜ ਤੱਕ ਪਹੁੰਚਿਆ ਕਾਰੋਬਾਰ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਲਜ਼ਾਮ ਲਗਾਇਆ ਕਿ ਭਾਜਪਾ ਉਹਨਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਦੋ ਵਿਕਲਪ ਦੇ ਰਹੀ ਹੈ- ਜਾਂ ਤਾਂ ਉਹ ਭਾਜਪਾ ਵਿਚ ਸ਼ਾਮਲ ਹੋ ਜਾਣ ਜਾਂ ਸੀਬੀਆਈ-ਈਡੀ ਉਹਨਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕ ਦੇਵੇਗੀ।

ਇਹ ਵੀ ਪੜ੍ਹੋ: ਕੈਨੇਡਾ ਦੇ 3 ਥਾਣਿਆਂ ’ਚ ਪਟਾਕੇ ਚਲਾਉਣ ਵਾਲੇ ਪੰਜਾਬੀ ਨੂੰ ਪੀਲ ਰੀਜਨਲ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਭਾਜਪਾ ਦਿੱਲੀ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਕੇਜਰੀਵਾਲ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਚੱਢਾ ਨੇ ਕਿਹਾ, 'ਆਪ' ਕੋਲ 62 ਵਿਧਾਇਕਾਂ ਨਾਲ ਵਿਧਾਨ ਸਭਾ 'ਚ ਜ਼ਬਰਦਸਤ ਬਹੁਮਤ ਹੈ। ਭਾਜਪਾ ਕੋਲ ਅੱਠ ਵਿਧਾਇਕ ਹਨ, ਪਰ ਪਾਰਟੀ ਬੇਭਰੋਸਗੀ ਮਤੇ ਦੀ ਆੜ ਵਿਚ ਵਿਧਾਇਕਾਂ ਨੂੰ ਖਰੀਦ ਕੇ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ, ਜਿਸ ਤਰ੍ਹਾਂ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿਚ ਸਰਕਾਰਾਂ ਡੇਗੀਆਂ ਸਨ।