Akali Dal ਨੂੰ ਇਕ ਹੋਰ ਵੱਡਾ ਝਟਕਾ, Ranjit Gill ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿਤਾ Resign
ਜਲਦ ਫੜ ਸਕਦੇ ਨੇ ਕਿਸੇ ਹੋਰ ਪਾਰਟੀ ਦਾ ਪੱਲਾ
Another Big Setback for Akali Dal, Ranjit Gill Resigns From Primary Membership Latest News in Punjabi ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਨੇ ਅੱਜ ਪਾਰਟੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ ਹੈ।
ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪਣਾ ਅਸਤੀਫ਼ਾ ਭੇਜ ਦਿਤਾ ਹੈ।
ਅਸਤੀਫ਼ੇ ਵਿਚ ਉਨ੍ਹਾਂ ਲਿਖਿਆ ਹੈ ਕਿ ‘‘ਮੈਂ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ। ਦੱਸ ਦਈਏ ਕਿ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੀ ਟਿਕਟ ’ਤੇ ਖਰੜ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਗਿੱਲ ਜਲਦ ਹੀ ਕਿਸੇ ਹੋਰ ਪਾਰਟੀ ਦਾ ਪੱਲਾ ਫੜ ਸਕਦੇ ਹਨ।
(For more news apart from Another Big Setback for Akali Dal, Ranjit Gill Resigns From Primary Membership Latest News in Punjabi stay tuned to Rozana Spokesman.)