'ਆਪ' ਨੇ ਚੰਡੀਗੜ੍ਹ ਕਾਂਗਰਸ 'ਚ ਲਾਈ ਸੰਨ, ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਚੁੱਕਿਆ ਝਾੜੂ
Published : Aug 18, 2021, 4:45 pm IST
Updated : Aug 18, 2021, 4:45 pm IST
SHARE ARTICLE
Hundreds of Congress leaders and volunteers join AAP
Hundreds of Congress leaders and volunteers join AAP

ਸਾਬਕਾ ਮੇਅਰ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਨੇ 'ਕਾਂਗਰਸ ਤੇ ਭਾਜਪਾ ਮੁਕਤ ਚੰਡੀਗੜ੍ਹ' ਦਾ ਲਿਆ ਅਹਿਦ

ਚੰਡੀਗੜ੍ਹ: ਹਾਲ ਹੀ ਦੌਰਾਨ ਆਮ ਆਦਮੀ ਪਾਰਟੀ  'ਚ ਸ਼ਾਮਲ ਹੋਏ ਸਾਬਕਾ ਮੇਅਰ ਪ੍ਰਦੀਪ ਛਾਬੜਾ ਅਤੇ ਚੰਡੀਗੜ੍ਹ ਨਗਰ ਨਿਗਮ ਚੋਣਾ ਲਈ 'ਆਪ' ਦੇ ਇੰਚਾਰਜ ਚੰਦਰਮੁਖੀ ਸ਼ਰਮਾ ਨੇ ਕਾਂਗਰਸ ਦੇ ਵੱਖ- ਵੱਖ ਅਹੁਦੇਦਾਰਾਂ ਅਤੇ ਸੈਂਕੜੇ ਵਰਕਰਾਂ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾ ਕੇ ਰਾਜਧਾਨੀ ਅੰਦਰ ਕਾਂਗਰਸ ਦਾ ਸਫ਼ਾਇਆ ਕਰ ਦਿੱਤਾ ਹੈ। ਨਗਰ ਨਿਗਮ ਚੋਣਾ ਤੋਂ ਪਹਿਲਾਂ ਇਸ ਨੂੰ ਚੰਡੀਗੜ੍ਹ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

Hundreds of Congress leaders and volunteers join AAPHundreds of Congress leaders and volunteers join AAP

ਹੋਰ ਪੜ੍ਹੋ: ਅਦਾਕਾਰਾ ਸਵਰਾ ਭਾਸਕਰ ਦੇ ਟਵੀਟ ’ਤੇ ਭੜਕੇ ਯੂਜ਼ਰਸ, #ArrestSwaraBhasker ਹੋਇਆ ਟ੍ਰੈਂਡ

ਇਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ 'ਆਪ' ਚੰਡੀਗੜ੍ਹ ਮਾਮਲਿਆਂ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, 'ਆਪ' ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ, ਪੰਜਾਬ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ ਸਵਾਗਤ ਕੀਤਾ। ਇਸ ਮੌਕੇ ਜਰਨੈਲ ਸਿੰਘ ਨੇ ਕਾਂਗਰਸ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ, 'ਦਿੱਲੀ ਤੋਂ ਬਾਅਦ ਚੰਡੀਗੜ੍ਹ 'ਚ ਕਾਂਗਰਸ ਜ਼ੀਰੋ ਹੋ ਗਈ ਹੈ।'

Hundreds of Congress leaders and volunteers join AAPHundreds of Congress leaders and volunteers join AAP

ਹੋਰ ਪੜ੍ਹੋ: ਕਿਸਾਨਾਂ ਤੇ ਮਜ਼ਦੂਰਾਂ ਵਿਚਕਾਰ ਫੁੱਟ ਪਾਉਣ ਲਈ BJP ਦੀ ਨਵੀਂ ਚਾਲ! Gurnam Charuni ਨੇ ਕੀਤੀ ਅਪੀਲ

ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਸਮਾਜ ਸੁਧਾਰ ਦੇ ਕੰਮਾਂ ਤੋਂ ਦੇਸ਼ ਭਰ ਦੇ ਲੋਕ 'ਆਪ' ਨਾਲ ਜੁੜ ਰਹੇ ਹਨ। 'ਆਪ' ਚੰਡੀਗੜ੍ਹ ਦੇ ਆਗੂ ਅਤੇ ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਕਿਹਾ, 'ਚੰਡੀਗੜ੍ਹ ਨਗਰ ਨਿਗਮ ਚੋਣਾ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਾ ਪੂਰੀ ਤਰਾਂ ਸਫ਼ਾਇਆ ਕਰਾਂਗੇ ਅਤੇ ਚੰਡੀਗੜ੍ਹ ਨੂੰ ਕਾਂਗਰਸ ਅਤੇ ਭਾਜਪਾ ਮੁਕਤ ਬਣਾਇਆ ਜਾਵੇਗਾ।' ਉਨ੍ਹਾਂ ਕਾਂਗਰਸ ਪਾਰਟੀ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਚੰਡੀਗੜ੍ਹ ਕਾਂਗਰਸ ਭ੍ਰਿਸ਼ਟਾਚਾਰੀ ਦੀ ਪਾਰਟੀ ਬਣ ਗਈ ਹੈ। ਕਾਂਗਰਸ 'ਚ ਮਿਹਨਤੀ ਵਰਕਰਾਂ ਅਤੇ ਆਗੂਆਂ ਦੀ ਕੋਈ ਕਦਰ ਨਹੀਂ ਹੈ, ਕੇਵਲ ਇੱਕ ਪਰਿਵਾਰ ਦੀ ਪ੍ਰਾਈਵੇਟ ਕੰਪਨੀ ਹੈ, ਇਸੇ ਲਈ ਚੰਡੀਗੜ੍ਹ ਦੇ ਆਗੂਆਂ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦੇਣ ਦੀ ਝੜੀ ਲੱਗੀ ਹੋਈ ਹੈ।

Hundreds of Congress leaders and volunteers join AAPHundreds of Congress leaders and volunteers join AAP

ਹੋਰ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਪ੍ਰਦੀਪ ਛਾਬੜਾ ਨੇ ਅੱਗੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਾਦਗੀ ਅਤੇ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਕੇਜਰੀਵਾਲ ਦਾ ਸਾਦਾ ਜੀਵਨ ਦੇਸ਼ ਦੇ ਆਗੂਆਂ ਲਈ ਇੱਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਰਾਜਨੀਤੀ 'ਚ ਬਦਲਾਅ ਲੈ ਕੇ ਆ ਰਹੇ ਹਾਂ ਅਤੇ ਚੰਡੀਗੜ੍ਹ ਵਾਸੀ ਇਸ ਰਾਜਨੀਤਿਕ ਬਦਲਾਅ ਦਾ ਹਿੱਸਾ ਬਣ ਰਹੇ ਹਨ।

Hundreds of Congress leaders and volunteers join AAPHundreds of Congress leaders and volunteers join AAP

ਹੋਰ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਹੁਣ ਕੁੜੀਆਂ ਵੀ ਦੇ ਸਕਣਗੀਆਂ ਐਨਡੀਏ ਦੀ ਪ੍ਰੀਖਿਆ

ਸਾਬਕਾ ਮੇਅਰ ਪ੍ਰਦੀਪ ਛਾਬੜਾ ਨੇ ਦੱਸਿਆ ਕਿ ਚੰਡੀਗੜ੍ਹ ਕਾਂਗਰਸ ਦੇ ਵੱਖ- ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ, ਜਿਨ੍ਹਾਂ 'ਚ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਭਾਰਦਵਾਜ, ਸਕੱਤਰ ਮੁਸ਼ਕ ਅਲੀ ਅਤੇ ਪ੍ਰਵੀਨ ਦੁੱਗਲ ਵੀਸ਼ੂ, ਸੰਯੁਕਤ ਸਕੱਤਰ ਕੁਲਦੀਪ ਕੁਮਾਰ, ਉਪ ਪ੍ਰਧਾਨ ਰਾਕੇਸ਼ ਸੋਨੀ, ਐਸ.ਸੀ ਵਿੰਗ ਦੇ ਉਪ ਪ੍ਰਧਾਨ ਕੰਵਲਜੀਤ ਸਿੰਘ ਸਿੱਧੂ, ਡੀਸੀਸੀ ਦੇ ਜਨਰਲ ਸਕੱਤਰ ਜਗਦੀਪ ਮਹਾਜਨ, ਉਪ ਪ੍ਰਧਾਨ ਦਿਨੇਸ਼ ਸ਼ਰਮਾ, ਚੇਅਰਮੈਨ ਆਰ.ਟੀ.ਆਈ ਸੈਲ ਗਗਨਦੀਪ ਸਿੰਘ ਆਹਲੂਵਾਲੀਆ, ਡੀਸੀਸੀ ਦੇ ਉਪ ਪ੍ਰਧਾਨ ਬੇਅੰਤ ਸਿੰਘ ਅਤੇ ਸੁਰਿੰਦਰ ਸਿੰਘ, ਸਾਬਕਾ ਸਕੱਤਰ ਹਰਵਿੰਦਰ ਗੋਲਡੀ, ਬਲਾਕ ਪ੍ਰਧਾਨ ਹਰਜਿੰਦਰ ਬਾਵਾ ਅਤੇ ਮੋਹਿੰਦਰ ਰਾਜ ਭਰ, ਖ਼ਜ਼ਾਨਚੀ ਗੁਰਦੀਪ ਸਿੰਘ, ਜਨਰਲ ਸਕੱਤਰ ਰਾਮ ਕ੍ਰਿਸ਼ਨ, ਬ੍ਰਿਜ ਮੋਹਨ ਮੀਨਾ, ਸੁਖਬੀਰ ਸਿੰਘ ਸੁਖੀ, ਵਿਸ਼ਾਲ ਕੁਮਾਰ ਸ਼ੈਰੀ, ਸੋਨੂੰ ਕੁਮਾਰ, ਸੰਜੇ ਅਰੋੜਾ, ਮਿਸ ਕਾਨਿਕਾ ਖੱਤਰੀ, ਜਸਬੀਰ ਸਿੰਘ, ਵਿਕਰਮਜੀਤ ਸਿੰਘ, ਰੋਹਿਤ ਕੁਮਾਰ, ਮਿਸ ਸਾਰਿਕਾ ਕਨੌਜੀਆ, ਵਰਿੰਦਰ ਪਾਲ ਸਿੰਘ, ਮੋਹਿੰਦਰ, ਕ੍ਰਿਸ਼ਨ ਲਾਲ, ਦਵਿੰਦਰ ਕੁਮਾਰ, ਰਾਕੇਸ਼ ਗਿੱਲ ਅਤੇ ਸੰਜੀਵ ਅਰੋੜਾ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement