ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ, ਹੋ ਸਕਦਾ ਹੈ ਵੱਡਾ ਫੈਸਲਾ
ਪੰਜਾਬ ਕਾਂਗਰਸ ਵਿਚ ਜਾਰੀ ਅੰਦਰੂਨੀ ਵਿਵਾਦ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਚੰਡੀਗੜ੍ਹ ਵਿਖੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਵਿਚ ਜਾਰੀ ਅੰਦਰੂਨੀ ਵਿਵਾਦ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਚੰਡੀਗੜ੍ਹ ਵਿਖੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ।
ਹੋਰ ਪੜ੍ਹੋ: ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਸਸਤਾ! 6 ਰਾਜਾਂ ਨੇ ਪੈਟਰੋਲ-ਡੀਜ਼ਲ ਨੂੰ GST ਅਧੀਨ ਲਿਆਉਣ ਦਾ ਕੀਤਾ ਵਿਰੋਧ
ਹਰੀਸ਼ ਰਾਵਤ (Harish Rawat) ਨੇ ਟਵੀਟ ਕੀਤਾ, ‘ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ। ਉਸੇ ਤਹਿਤ ਹੁਣ 18 ਸਤੰਬਰ ਨੂੰ ਸ਼ਾਮੀਂ 5 ਵਜੇ ਇਹ ਮੀਟਿੰਗ ਪੰਜਾਬ ਕਾਂਗਰਸ ਦੇ ਦਫ਼ਤਰ ਵਿਚ ਸੱਦੀ ਗਈ ਹੈ। ਸਾਰੇ ਵਿਧਾਇਕਾਂ ਨੂੰ ਬੇਨਤੀ ਹੈ ਕਿ ਮੀਟਿੰਗ ਲਈ ਪਹੁੰਚਣ।"
ਹੋਰ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਦਾ ਮਾਮਲਾ: ਸ਼੍ਰੋਮਣੀ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਘਟਨਾ!
ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਜ਼ਰੀਏ ਇਸ ਦੀ ਪੁਸ਼ਟੀ ਕੀਤੀ। ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚ ਉਠ ਰਹੀਆਂ ਬਾਗੀ ਸੁਰਾਂ ਦਾ ਚੋਣਾਂ ਤੋਂ ਪਹਿਲਾਂ ਨੋਟਿਸ ਲੈਂਦੇ ਹੋਏ ਪਹਿਲੀ ਵਾਰ ਕਾਂਗਰਸ ਹਾਈਕਮਾਨ ਨੇ ਵਿਧਾਇਕ ਦਲ ਦੀ ਬੈਠਕ ਸੱਦਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਬਦਲਣ ’ਤੇ ਫੈਸਲਾ ਹੋ ਸਕਦਾ ਹੈ।