ਵਿਧਾਨ ਸਭਾ ਚੋਣਾਂ: ਗੁਰਨਾਮ ਸਿੰਘ ਚੜੂਨੀ ਵਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਸ੍ਰੀ ਹਰਿਮੰਦਰ ਸਾਹਿਬ ਜਾ ਕੇ ਦਿਤੀਆਂ ਜਾਣਗੀਆਂ ਉਮੀਦਵਾਰਾਂ ਨੂੰ ਟਿਕਟਾਂ 

Samyukta Sangharsh Party

ਗੁਰਨਾਮ ਸਿੰਘ ਚੜੂਨੀ ਵਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸੰਘਰਸ਼ ਪਾਰਟੀ ਦੇ ਪ੍ਰਧਾਨ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਆਪਣੀ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਦੱਸ ਦੇਈਏ ਕਿ ਗੁਰਨਾਮ ਸਿੰਘ ਚੜੂਨੀ ਵੱਲੋਂ ਸਮਾਣਾ ਤੋਂ ਰਛਪਾਲ ਸਿੰਘ ਜੋੜਾਮਾਜਰਾ, ਫ਼ਤਹਿਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ, ਦਿੜ੍ਹਬਾ ਤੋਂ ਮਾਲਵਿੰਦਰ ਸਿੰਘ, ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਜਗਦੀਪ ਮਿੰਟੂ ਤੂਰ ਨੂੰ ਉਮੀਦਵਾਰ ਐਲਾਨਿਆ ਗਿਆ।

ਇਸ ਦੇ  ਨਾਲ ਹੀ ਚੜੂਨੀ ਨੇ ਕਿਹਾ ਕਿ ਭੁਲੱਥ ਸੀਟ 'ਤੇ ਅਜੇ ਉਮੀਦਵਾਰ ਦਾ ਫ਼ੈਸਲਾ ਨਹੀਂ ਹੋ ਸਕਿਆ ਹੈ, ਇਸ ਲਈ ਇਸ ਸੀਟ 'ਤੇ ਉਮੀਦਵਾਰ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ। ਦੱਸ ਦੇਈਏ ਕਿ ਸੰਯੁਕਤ ਸੰਘਰਸ਼ ਪਾਰਟੀ ਨੂੰ 'ਕੱਪ-ਪਲੇਟ' ਚੋਣ ਨਿਸ਼ਾਨ ਮਿਲਿਆ ਹੈ ਅਤੇ ਇਸੇ ਨਿਸ਼ਾਨ 'ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਸੱਤਾ 'ਚ ਲੋਕ ਸਿਰਫ ਆਪਣਾ ਢਿੱਡ ਭਰਨ ਲਈ ਹੀ ਆਉਂਦੇ ਹਨ ਪਰ ਸਾਡੀ ਪਾਰਟੀ ਲੋਕਾਂ ਦੇ ਭਲੇ ਲਈ ਇਹ ਚੋਣਾਂ ਲੜ ਰਹੀ ਹੈ।

ਉਨ੍ਹਾਂ ਦੱਸਿਆ ਕਿ ਸੰਯੁਕਤ ਸਮਾਜ ਮੋਰਚਾ ਨਾਲ ਮਿਲ ਕੇ ਸੰਯੁਕਤ ਸੰਘਰਸ਼ ਪਾਰਟੀ ਵਿਧਾਨ ਸਭਾ ਚੋਣਾਂ ਲੜੇਗੀ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੂਰੇ ਦੇਸ਼ 'ਚ ਇਸ ਸਮੇਂ ਪੂੰਜੀਵਾਦ ਦਾ ਰਾਜ ਹੈ। ਆਮ ਲੋਕਾਂ ਦੀ ਗੱਲ ਕਿਸੇ ਵੀ ਪਾਰਟੀ ਵੱਲੋਂ ਨਹੀਂ ਸੁਣੀ ਜਾ ਰਹੀ। ਚੜੂਨੀ ਨੇ ਦੱਸਿਆ ਕਿ ਐਲਾਨੇ ਗਏ ਉਮੀਦਵਾਰਾਂ ਨੂੰ ਟਿਕਟਾਂ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਕੇ ਦਿੱਤੀਆਂ ਜਾਣਗੀਆਂ।

1.ਰਛਪਾਲ ਸਿੰਘ ਜੋੜਾਮਾਜਰਾ (ਸਮਾਣਾ ) 
2. ਸਰਬਜੀਤ ਸਿੰਘ ਮੱਖਣ (ਸ੍ਰੀ ਫ਼ਤਹਿਗੜ੍ਹ ਸਾਹਿਬ) 
3. ਬਰਿੰਦਰ ਕੁਮਾਰ ਬਿੱਟੂ (ਨਾਭਾ)
4. ਚਰਨਜੀਤ ਸਿੰਘ ਗਾਲਵ (ਅਜਨਾਲਾ)
5. ਹਰਪ੍ਰੀਤ ਸਿੰਘ ਮੱਖੂ (ਦਾਖਾ)
6. ਇੰਦਰਪਾਲ ਸਿੰਘ (ਗੁਰਦਾਸਪੁਰ) 
7.  ਡਾ. ਜਗਤਾਰ ਸਿੰਘ ਚੰਦੀ (ਸ਼ਾਹਕੋਟ)
8. ਜਗਦੀਪ ਮਿੰਟੂ ਤੂਰ (ਸੰਗਰੂਰ)
9. ਮਾਲਵਿੰਦਰ ਸਿੰਘ (ਦਿੜਬਾ)