ਸ਼ੋਪੀਆਂ ਮੁੱਠਭੇੜ ’ਚ ਫੌਜ ਦੇ 2 ਜਵਾਨ ਸ਼ਹੀਦ, ਇਕ ਅਤਿਵਾਦੀ ਵੀ ਢੇਰ
ਜੰਮੂ-ਕਸ਼ਮੀਰ ਦੇ ਅਤਿ ਸੰਵੇਦਨਸ਼ੀਲ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ।
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਤਿ ਸੰਵੇਦਨਸ਼ੀਲ ਸ਼ੋਪੀਆਂ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਹੋਏ ਮੁਕਾਬਲੇ ਵਿਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੋਪੀਆਂ ਦੇ ਜੈਨਾਪੁਰਾ ਖੇਤਰ ਦੇ ਚੇਰਮਾਰਗ ਵਿਖੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।
Tweet
ਉਹਨਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਤਾਂ ਉਥੇ ਲੁਕੇ ਹੋਏ ਅਤਿਵਾਦੀਆਂ ਨੇ ਉਹਨਾਂ 'ਤੇ ਗੋਲੀਆਂ ਚਲਾਈਆਂ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁੱਠਭੇੜ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਉਹਨਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਇਕ ਅਤਿਵਾਦੀ ਨੂੰ ਵੀ ਮਾਰ ਦਿੱਤਾ ਹੈ। ਮਾਰੇ ਗਏ ਅਤਿਵਾਦੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।