ਅੱਜ ਤੋਂ ਵੋਟਿੰਗ ਦਾ ਕਾਊਂਟਡਾਊਨ ਹੋਇਆ ਸ਼ੁਰੂ

ਏਜੰਸੀ

ਖ਼ਬਰਾਂ, ਰਾਜਨੀਤੀ

ਭਲਕੇ 8 ਵਜੇ ਸੂਬੇ ਦੀਆਂ 117 ਸੀਟਾਂ 'ਤੇ ਇੱਕੋ ਗੇੜ 'ਚ ਹੋਵੇਗੀ ਵੋਟਿੰਗ

Voting

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਕੱਲ੍ਹ ਯਾਨੀ ਐਤਵਾਰ ਨੂੰ ਪੈਣਗੀਆਂ। ਲੋਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਆਪਣੀ ਵੋਟ ਪਾ ਸਕਣਗੇ। ਇਸ ਦੇ ਲਈ ਸੂਬੇ ਵਿੱਚ 14,751 ਥਾਵਾਂ 'ਤੇ 24,740 ਪੋਲਿੰਗ ਬੂਥ ਬਣਾਏ ਗਏ ਹਨ।

ਸੂਬੇ ਭਰ ਵਿੱਚ ਪੁਲਿਸ ਦਾ ਸਖ਼ਤ ਪਹਿਰਾ ਰਹੇਗਾ। ਇਸ ਦੌਰਾਨ ਸੂਬੇ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।

ਕਰਮਚਾਰੀ ਵੀ ਵੋਟ ਪਾ ਸਕਦੇ ਹਨ, ਇਸ ਲਈ ਮੁੱਖ ਸਕੱਤਰ ਅਤੇ ਕਿਰਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਤਰਫ਼ੋਂ ਤਨਖਾਹ ਵਾਲੀ ਛੁੱਟੀ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਲਈ ਕਿਹਾ ਗਿਆ ਹੈ।

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵਿਧਾਇਕਾਂ ਦੀ ਚੋਣ ਹੋਣੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਸਖ਼ਤ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਯਾਨੀ ਸੰਯੁਕਤ ਸਮਾਜ ਮੋਰਚਾ ਵਿਚਕਾਰ ਹੋਣ ਜਾ ਰਿਹਾ ਹੈ।

ਪੰਜਾਬ ਵਿੱਚ ਪਹਿਲੀ ਵਾਰ ਇੱਕ ਕਰੋੜ ਤੋਂ ਵੱਧ ਔਰਤਾਂ ਵੋਟ ਪਾਉਣਗੀਆਂ। ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 99 ਹਜ਼ਾਰ 804 ਹੈ। ਇਨ੍ਹਾਂ ਵਿੱਚ 1 ਕਰੋੜ 12 ਲੱਖ 98 ਹਜ਼ਾਰ 81 ਪੁਰਸ਼ ਵੋਟਰ ਅਤੇ 1 ਕਰੋੜ 2 ਲੱਖ 996 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ 727 ਵੋਟਰ ਟਰਾਂਸਜੈਂਡਰ ਹਨ।