ਮੇਲਾ ਛਪਾਰ ਸਬੰਧੀ ਅਕਾਲੀ ਦਲ ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

6 ਸਤੰਬਰ ਨੂੰ ਛਪਾਰ ਮੇਲੇ 'ਤੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਅੱਜ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਾਬਕਾ ਮੰਤਰੀ ਦਲਜੀਤ..

Mela Chhapar

ਡੇਹਲੋਂ/ਆਲਮਗੀਰ, 26 ਅਗੱਸਤ (ਹਰਜਿੰਦਰ ਸਿੰਘ ਗਰੇਵਾਲ): 6 ਸਤੰਬਰ ਨੂੰ ਛਪਾਰ ਮੇਲੇ 'ਤੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਅੱਜ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ 'ਚ ਗੁਰਦਵਾਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੀਤੀ ਗਈ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ। ਮੀਟਿੰਗ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੇਲਾ ਛਪਾਰ 'ਤੇ ਅਕਾਲੀ ਦੀ ਕਾਨਫ਼ਰੰਸ ਵਿਚ ਹੋਣ ਵਾਲਾ ਇਕੱਠ ਅਕਾਲੀ ਦਲ ਦੀਆਂ ਨੀਤੀਆਂ 'ਤੇ ਮੋਹਰ ਲਗਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਹੋਂਦ ਵਿਚ ਆਈ ਹੈ ਜਦਕਿ ਸਰਕਾਰ ਬਣਨ ਤੋਂ ਬਾਅਦ 5 ਮਹੀਨੇ ਦਾ ਅਰਸਾ ਬੀਤ ਜਾਣ ਬਾਅਦ ਵੀ ਸਰਕਾਰ ਅਪਣੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਮੀਟਿੰਗ 'ਚ ਹਾਜ਼ਰ ਸਮੂਹ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਮੇਲਾ ਛਪਾਰ ਦੀ ਕਾਨਫ਼ਰੰਸ ਵਿਚ ਵੱਡਾ ਇਕੱਠ ਜੁਟਾਉਣ ਲਈ ਦਿਨ ਰਾਤ ਇਕ ਕਰ ਦੇਣ। ਜ਼ਿਲ੍ਹਾ ਪ੍ਰਧਾਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ ਮੇਲਾ ਛਪਾਰ 'ਤੇ ਹੋਣ ਵਾਲੀ ਪਾਰਟੀ ਕਾਨਫ਼ਰੰਸ ਦਾ ਇਕੱਠ ਇਤਿਹਾਸਿਕ ਹੋਵੇਗਾ। ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਮੇਲਾ ਛਪਾਰ 'ਤੇ ਹੋਣ ਵਾਲੀ ਅਕਾਲੀ ਦਲ ਦੀ ਕਾਨਫ਼ਰੰਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿਚ ਆਗੂ ਸ਼ਿਰਕਤ ਕਰਨਗੇ। ਇਸ ਮੌਕੇ ਵਿਧਾਇਕ ਇਯਾਲੀ ਨੇ ਮੀਟਿੰਗ 'ਚ ਪਹੁੰਚੇ ਅਕਾਲੀ ਵਰਕਰਾਂ ਨੂੰ ਪ੍ਰੋਗਰਾਮ ਦਿਤਾ ਅਤੇ ਕਾਨਫ਼ਰੰਸ 'ਚ ਭਾਰੀ ਇੱਕਠ ਜੁਟਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ। ਮੀਟਿੰਗ ਦੌਰਾਨ ਮਹੇਸ਼ਇੰਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਸਿਧਵਾਂ, ਜ਼ਿਲ੍ਹਾ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਜਗਜੀਤ ਸਿੰਘ ਤਲਵੰਡੀ, ਗੁਰਚਰਨ ਸਿੰਘ ਗਰੇਵਾਲ, ਈਸ਼ਰ ਸਿੰਘ ਮੇਹਰਬਾਨ, ਇੰਦਰਇਕਬਾਲ ਸਿੰਘ ਅਟਵਾਲ, ਗੁਰਚਰਨ ਸਿੰਘ ਗਰੇਵਾਲ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਜਗਜੀਵਨਪਾਲ ਸਿੰਘ ਖੀਰਨੀਆਂ, ਭਾਗ ਸਿੰਘ ਮਾਨਗੜ੍ਹ, ਸਿਮਰਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਲਤਾਲਾ, ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਪਰਮਿੰਦਰ ਸਿੰਘ ਰੰਗੀਆਂ, ਡਾ: ਜਰਨੈਲ ਸਿੰਘ ਨਾਰੰਗਵਾਲ, ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ, ਚੇਅਰਮੈਨ ਮਨਮੋਹਨ ਸਿੰਘ ਪੱਪੂ ਕਾਲਖ, ਰਮਿੰਦਰ ਸਿੰਘ ਸੰਗੋਵਾਲ, ਗੁਰਵਿੰਦਰ ਸਿੰਘ ਗੁਰੀ ਕੈਂਡ, ਅਮਰਦੀਪ ਸਿੰਘ ਮਿੱਠਾ, ਜੰਗ ਸਿੰਘ ਡੱਲਾ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਪੋਹੀੜ, ਨਾਹਰ ਸਿੰਘ ਲਹਿਰਾ, ਨਰਿੰਦਰ ਸਿੰਘ ਸੋਹਲ ਹਾਜ਼ਰ ਸਨ।