ਸਿੱਧੂ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਪੰਜਾਬ ਨੂੰ ਬਾਦਲਾਂ ਤੇ ਕਾਂਗਰਸ ਤੋਂ ਕਰਵਾਉਣ ਆਜ਼ਾਦ: ਬੈਂਸ

ਏਜੰਸੀ

ਖ਼ਬਰਾਂ, ਰਾਜਨੀਤੀ

ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਕਾਂਗਰਸ ਤੋਂ ਵੀ ਅਸਤੀਫ਼ਾ...

Simrjeet Bains with Sidhu

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਕਾਂਗਰਸ ਤੋਂ ਵੀ ਅਸਤੀਫ਼ਾ ਦੇ ਕੇ ਪੰਜਾਬ ਨੂੰ ਬਾਦਲ ਅਤੇ ਕੈਪਟਨ ਤੋਂ ਮੁਕਤ ਕਰਵਾ ਕੇ ਅਹਿਮ ਰੋਲ ਨਿਭਾਉਣ। ਇਸ ਗੱਲ ਦਾ ਪ੍ਰਗਟਾਵਾ ਲੋਕ ਇੰਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਵੱਲੋਂ ਸ਼ੁਰੂ ਕੀਤੀ ਪਾਣੀ ਬਚਾਉਣ ਦੀ ਮੁਹਿੰਮ ਸਾਡਾ ਹੱਕ ਜਨ ਅੰਦੋਲਨ ਦੌਰਾਨ ਮਾਨਸਾ ਪਹੁੰਚਣ ‘ਤੇ ਕੀਤਾ।

ਉਨ੍ਹਾਂ ਨੇ ਕਿਹਾ ਕਿ ਜੇਕਰ ਸਿੱਧੂ ਉਨ੍ਹਾਂ ਦੀ ਪਾਰਟੀ ਵਿਚ ਸਾਮਲ ਹੁੰਦੇ ਹਨ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਤੌਰ ‘ਤੇ ਖੜ੍ਹਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਸਿੱਧੂ ਵੱਲੋਂ ਕਾਂਗਰਸੀ ਅਤੇ ਬੇਅਦਬੀਆਂ ਵਿਰੁੱਧ ਬਾਦਲ ਦਲ ਦੇ ਵਿਰੁੱਧ ਬੋਲਣਾ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ ਨਹੀਂ ਆ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੇ ਲਈ ਮਜ਼ਬੂਰ ਹੋਣਾ ਪਿਆ।

ਉਨ੍ਹਾਂ ਨੇ ਦਾਅਵੇ ਨਾਲ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਵਧ ਰਹੇ ਕੱਦ ਨੂੰ ਕੈਪਟਨ ਅਮਰਿੰਦਰ ਸਿੰਘ ਅਪਣੀ ਕੁਰਸੀ ਲਈ ਖ਼ਤਰਾ ਵੀ ਸਮਝਣ ਲੱਗੇ ਸੀ। ਜੇਕਰ ਕੈਪਟਨ ਸਰਕਾਰ ਪੰਜਾਬ ਦੇ ਗੰਦੇ ਪਾਣੀ ਨੂੰ ਸਾਫ਼ ਕਰਨਾ ਚਾਹੁੰਦੀ ਹੈ ਤਾਂ ਉਹ ਸੰਤ ਸੀਚੇਵਾਲ ਮਾਡਲ ਨੂੰ ਅਪਣਾਉਣ, ਜਿਸ ਨਾਲ ਰਾਜ ਦੇ ਦੂਸ਼ਿਤ ਪਾਣੀ ਨੂੰ ਵਧੀਆ ਪਾਣੀ ਵਿਚ ਤਬਦੀਲ ਕੀਤਾ ਜਾ ਸਕੇ।