ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣਾ ‘ਸਿਆਸੀ ਛਲਾਵਾ’ : ਤਰੁਣ ਚੁੱਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਤਰੁਣ ਚੁੱਘ ਨੇ ਉਹਨਾਂ ਸਾਰੇ 'ਆਪ' ਵਿਧਾਇਕਾਂ ਦੇ ਮੋਬਾਈਲ ਫੋਨਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਭਾਜਪਾ ਵੱਲੋਂ ਫੋਨ ਆਏ

AAP playing political hoax by calling Assembly session- Tarun Chugh

 

ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਸੱਦਿਆ ਗਿਆ ਵਿਧਾਨ ਸਭਾ ਦਾ ਸੈਸ਼ਨ ਲੋਕਾਂ ਦਾ ਧਿਆਨ ਸਰਕਾਰ ਦੀ ਨਾਕਾਮੀ ਤੋਂ ਹਟਾਉਣ ਲਈ ਰਚਿਆ ਗਿਆ ਛਲਾਵਾ ਹੈ। ਉਹਨਾਂ ਕਿਹਾ ਕਿ ਸੂਬੇ ਦੀ ਤਿੰਨ ਕਰੋੜ ਦੀ ਆਬਾਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ।

ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਹੁਕਮਾਂ 'ਤੇ ਝੂਠੀਆਂ ਕਹਾਣੀਆਂ ਦੇ ਆਧਾਰ 'ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅਜਿਹੇ ਸਮੇਂ ਬੁਲਾਇਆ ਗਿਆ ਹੈ ਜਦੋਂ ਲੋਕ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਲੈ ਕੇ ਚਰਚਾ ਕਰਨ ਲੱਗ ਪਏ ਹਨ।

ਤਰੁਣ ਚੁੱਘ ਨੇ ਉਹਨਾਂ ਸਾਰੇ 'ਆਪ' ਵਿਧਾਇਕਾਂ ਦੇ ਮੋਬਾਈਲ ਫੋਨਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ, ਜਿਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਭਾਜਪਾ ਵੱਲੋਂ ਫੋਨ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਹੁਣ ਤੱਕ ਇਹਨਾਂ ਫੋਨ ਕਾਲਾਂ ਨੂੰ ਟਰੇਸ ਕਰ ਲੈਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਸੀਐਮ ਮਾਨ ਦਿੱਲੀ ਦੀ ਤਰਜ਼ ’ਤੇ ਵਿਧਾਨ ਸਭਾ ਦਾ ਇਹ ਇਜਲਾਸ ਬੁਲਾ ਰਹੇ ਹਨ।