ਕੇਂਦਰੀ ਮੰਤਰੀ ਹਰਦੀਪ ਪੁਰੀ ਦਾ ਰਾਹੁਲ ਗਾਂਧੀ ’ਤੇ ਹਮਲਾ, “ਕਿੱਥੇ ਸਾਵਰਕਰ ਜੀ, ਕਿੱਥੇ ਰਾਹੁਲ ਗਾਂਧੀ…”
ਕਿਹਾ: ਰਾਹੁਲ ਗਾਂਧੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਲੰਡਨ ਵਿਚ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਲਗਾਤਾਰ ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲੈ ਰਹੀ ਹੈ। ਹੁਣ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਦੇਸ਼ ਤੋਂ ਬਾਹਰ ਜਾਂਦਾ ਹੈ ਤਾਂ ਉਸ ਨੂੰ ਬੋਲਣ ਦੀ ਆਜ਼ਾਦੀ ਹੈ ਪਰ ਪਰ ਇਸ ਆਜ਼ਾਦੀ ਦੇ ਨਾਲ ਜਵਾਬਦੇਹੀ ਵੀ ਹੁੰਦੀ ਹੈ। ਅਸੀਂ ਦੁਨੀਆਂ ਵਿਚ ਸਭ ਤੋਂ ਪੁਰਾਣਾ ਲੋਕਤੰਤਰ ਹਾਂ ਪਰ ਰਾਹੁਲ ਗਾਂਧੀ ਯੂਕੇ ਵਿਚ ਕਹਿੰਦੇ ਹਨ ਕਿ ਭਾਰਤੀ ਲੋਕਤੰਤਰ ਖਤਰੇ ਵਿਚ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਬਦਲੇਗਾ ਮੌਸਮ ਦਾ ਮਿਜਾਜ਼, ਕਈ ਇਲਾਕਿਆਂ ਵਿਚ ਛਾਈ ਬੱਦਲਵਾਈ
ਉਹਨਾਂ (ਰਾਹੁਲ ਗਾਂਧੀ) ਨੂੰ ਸਪੱਸ਼ਟ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਭਾਜਪਾ ਦੀ ਵਿਚਾਰਧਾਰਾ ਦਾ ਧੁਰਾ ਕਾਇਰਤਾ ਹੈ। ਮੈਨੂੰ ਨਹੀਂ ਪਤਾ ਕਿ ਉਹ ਕੀ ਕਹਿਣ ਦੀ ਕੋਸ਼ਿਸ਼ ਕਰ ਰਹੇ ਹਨ... ਅੱਜ ਭਾਰਤ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ ਅਤੇ ਜਲਦੀ ਹੀ ਅਸੀਂ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵਾਂਗੇ।
ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੇ ਸਾਬਕਾ MLA ਕੁਲਦੀਪ ਵੈਦ ਵਿਜੀਲੈਂਸ ਕੋਲ ਹੋਏ ਪੇਸ਼
ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ 'ਤੇ ਦਿੱਤੇ ਗਏ ਬਿਆਨ ਬਾਰੇ ਪੁਰੀ ਨੇ ਉਹਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ’ ਗਧਾ ਲੈ ਕੇ ਉਸ ਦੀ ਘੋੜੇ ਨਾਲ ਦੌੜ’ ਕਰਵਾ ਰਹੇ ਹੋ। ਹੁਣ ਤੁਸੀਂ ਸਮਝ ਗਏ ਹੋ, ਕਿੱਥੇ ਸਾਵਰਕਰ ਜੀ ਅਤੇ ਕਿੱਥੇ ਇਹ (ਰਾਹੁਲ। ਗਾਂਧੀ)… ਛੱਡੋ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੀ ਗਲਤ ਤਸਵੀਰ ਪੇਸ਼ ਕੀਤੀ ਹੈ, ਜਿਸ ਲਈ ਉਹਨਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਨਾਲ ਜੁੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਪੁਰੀ ਨੇ ਕਿਹਾ ਕਿ ਰਾਹੁਲ ਗਾਂਧੀ ਭਾਰਤ ਵਿਚ ਘੱਟ ਗਿਣਤੀਆਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ ਜਦਕਿ ਮੈਂ ਖੁਦ ਘੱਟ ਗਿਣਤੀ ਭਾਈਚਾਰੇ ਤੋਂ ਆਉਂਦਾ ਹਾਂ। ਤੁਸੀਂ ਇਹ ਕਿਵੇਂ ਕਹਿ ਸਕਦੇ ਹੋ। ਅਸੀਂ ਹਾਲ ਹੀ ਵਿਚ ਉੱਤਰ-ਪੂਰਬ ਵਿਚ ਈਸਾਈ ਬਹੁਮਤ ਵਾਲੀਆਂ ਸੀਟਾਂ ਜਿੱਤੀਆਂ ਹਨ। ਤੁਸੀਂ ਕਹਿ ਰਹੋ ਹੋ ਕੇ ਲੋਕਤੰਤਰ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ ਪਰ ਇਹ ਸਿਰਫ਼ ਇਕ ਵਾਰ ਹੋਇਆ ਜਦੋਂ ਉਹਨਾਂ ਦੀ ਦਾਦੀ ਨੇ 1975 ਵਿਚ ਐਮਰਜੈਂਸੀ ਲਗਾਈ ਸੀ।