SAD-BJP Alliance News: ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਬੋਲੇ ਅਮਿਤ ਸ਼ਾਹ, ‘2-3 ਦਿਨ ਵਿਚ ਸਪੱਸ਼ਟ ਹੋਵੇਗੀ ਸਥਿਤੀ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਿਹਾ, ਅਸੀਂ ਚਾਹੁੰਦੇ ਹਾਂ ਕਿ NDA ਦੇ ਸਾਰੇ ਸਹਿਯੋਗੀ ਇਕੱਠੇ ਹੋਣ

Amit Shah

SAD-BJP Alliance News:  ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਇਸ ਦੌਰਾਨ ਇਕ ਚੈਨਲ ਨਾਲ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਬੰਧੀ ਗੱਲਬਾਤ ਜਾਰੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਐਨਡੀਏ ਦੇ ਸਾਰੇ ਸਹਿਯੋਗੀ ਇਕੱਠੇ ਹੋਣ, ਅਕਾਲੀ ਦਲ ਨਾਲ ਵੀ ਗੱਲਬਾਤ ਜਾਰੀ ਹੈ। ਅਮਿਤ ਸ਼ਾਹ ਨੇ ਕਿਹਾ ਕਿ 2-3 ਦਿਨ ਵਿਚ ਸਥਿਤੀ ਸਪੱਸ਼ਟ ਹੋਵੇਗੀ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਕਦੇ ਹਾਂ ਜਾਂ ਨਾਂਹ ਦਾ ਸਵਾਲ ਨਹੀਂ ਹੈ। ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਚੱਲ ਰਿਹਾ ਹੈ। ਇਸ ਵਿਚ ਇਕ ਧਿਰ ਪੇਸ਼ਕਸ਼ ਕਰਦੀ ਹੈ ਅਤੇ ਦੂਜੀ ਵਿਰੋਧੀ ਪੇਸ਼ਕਸ਼ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਗਠਜੋੜ 'ਚ ਜਾਣ ਤੋਂ ਪਹਿਲਾਂ ਅਸੀਂ ਭਾਰਤੀ ਜਨਤਾ ਪਾਰਟੀ ਦੀ ਉਚਿਤ ਹਿੱਸੇਦਾਰੀ ਅਤੇ ਵਰਕਰਾਂ ਦੇ ਸਨਮਾਨ ਨੂੰ ਪਹਿਲ ਦੇ ਆਧਾਰ 'ਤੇ ਦੇਖਦੇ ਹਾਂ।

ਸੂਤਰਾਂ ਅਨੁਸਾਰ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਆਖਰੀ ਪੜਾਅ 'ਤੇ ਪਹੁੰਚ ਗਿਆ ਹੈ, ਇਸ ਦੌਰਾਨ ਸੀਟ ਵੰਡ ਦਾ ਮੁੱਦਾ ਫੱਸਦਾ ਜਾ ਰਿਹਾ ਹੈ। ਦੋਵੇਂ ਧਿਰਾਂ 5-8 ਨੂੰ ਲੈ ਕੇ ਅਜੇ ਤਕ ਸਹਿਮਤੀ ਨਹੀਂ ਬਣਾ ਸਕੀਆਂ। ਪਿਛਲੀਆਂ ਲੋਕ ਸਭਾ ਚੋਣਾਂ 2019 ਵਿਚ ਭਾਜਪਾ ਅਤੇ ਅਕਾਲੀ ਦਲ ਨੇ ਮਿਲ ਕੇ ਚੋਣ ਲੜੀ ਸੀ। ਦੋਵੇਂ ਪਾਰਟੀਆਂ 4 ਸੀਟਾਂ ਜਿੱਤਣ ਵਿਚ ਸਫਲ ਰਹੀਆਂ। ਜਦਕਿ ਕਾਂਗਰਸ ਨੂੰ ਅੱਠ ਅਤੇ ‘ਆਪ’ ਨੂੰ ਇਕ ਸੀਟ ਮਿਲੀ ਸੀ।

(For more Punjabi news apart from SAD-BJP Alliance Amit Shah Punjabi News, stay tuned to Rozana Spokesman)