ਭਾਜਪਾ ਨੇ ਨਿਸ਼ੀਕਾਂਤ ਦੂਬੇ ਅਤੇ ਦਿਨੇਸ਼ ਸ਼ਰਮਾ ਦੇ ਬਿਆਨਾਂ ਤੋਂ ਕੀਤਾ ਕਿਨਾਰਾ, , ਜੇਪੀ ਨੱਡਾ ਨੇ ਨਿਆਂਪਾਲਿਕਾ ਦੁਹਰਾਇਆ ਵਿਸ਼ਵਾਸ
ਕਿਹਾ-''ਭਾਜਪਾ ਨਾ ਤਾਂ ਅਜਿਹੇ ਬਿਆਨਾਂ ਨਾਲ ਸਹਿਮਤ ਹੈ ਅਤੇ ਨਾ ਹੀ ਕਦੇ ਅਜਿਹੇ ਬਿਆਨਾਂ ਦਾ ਸਮਰਥਨ ਕਰਦੀ ਹੈ''
ਭਾਰਤੀ ਜਨਤਾ ਪਾਰਟੀ ਨੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਅਤੇ ਸਾਬਕਾ ਡਿਪਟੀ ਸੀਐਮ ਦਿਨੇਸ਼ ਸ਼ਰਮਾ ਵੱਲੋਂ ਸੁਪਰੀਮ ਕੋਰਟ ਅਤੇ ਦੇਸ਼ ਦੇ ਚੀਫ਼ ਜਸਟਿਸ ਬਾਰੇ ਦਿੱਤੇ ਬਿਆਨਾਂ ਤੋਂ ਕਿਨਾਰਾ ਕਰ ਲਿਆ ਹੈ। ਇਸ ਬਾਰੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸਪੱਸ਼ਟ ਕੀਤਾ ਕਿ ਪਾਰਟੀ ਦਾ ਨਿਸ਼ੀਕਾਂਤ ਦੂਬੇ ਅਤੇ ਦਿਨੇਸ਼ ਸ਼ਰਮਾ ਵੱਲੋਂ ਦੇਸ਼ ਦੀ ਨਿਆਂਪਾਲਿਕਾ ਅਤੇ ਚੀਫ਼ ਜਸਟਿਸ ਬਾਰੇ ਦਿੱਤੇ ਗਏ ਬਿਆਨਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਉਨ੍ਹਾਂ ਨੇ ਇਨ੍ਹਾਂ ਬਿਆਨਾਂ ਨੂੰ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਦੱਸਿਆ, ਜੋ ਕਿ ਪਾਰਟੀ ਦੇ ਅਧਿਕਾਰਤ ਰੁਖ ਤੋਂ ਸਪੱਸ਼ਟ ਤੌਰ 'ਤੇ ਵੱਖਰੇ ਹਨ। ਜੇਪੀ ਨੱਡਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾ ਤਾਂ ਅਜਿਹੇ ਬਿਆਨਾਂ ਨਾਲ ਸਹਿਮਤ ਹੈ ਅਤੇ ਨਾ ਹੀ ਕਦੇ ਅਜਿਹੇ ਬਿਆਨਾਂ ਦਾ ਸਮਰਥਨ ਕਰਦੀ ਹੈ। ਅਸੀਂ ਇਨ੍ਹਾਂ ਬਿਆਨਾਂ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਨਿਆਂਪਾਲਿਕਾ ਦਾ ਸਤਿਕਾਰ ਕੀਤਾ ਹੈ ਅਤੇ ਇਸਦੇ ਹੁਕਮਾਂ ਅਤੇ ਸੁਝਾਵਾਂ ਨੂੰ ਖੁਸ਼ੀ ਨਾਲ ਸਵੀਕਾਰ ਕਰਦੀ ਹੈ।
ਭਾਜਪਾ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਅਤੇ ਹੋਰ ਸਾਰੀਆਂ ਅਦਾਲਤਾਂ ਦੇਸ਼ ਦੇ ਲੋਕਤੰਤਰ ਦਾ ਅਨਿੱਖੜਵਾਂ ਅੰਗ ਹਨ ਅਤੇ ਸੰਵਿਧਾਨ ਦੀ ਸੁਰੱਖਿਆ ਲਈ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਸੰਵਿਧਾਨਕ ਸੰਸਥਾਵਾਂ ਦੀ ਮਾਣ-ਮਰਿਆਦਾ ਬਣਾਈ ਰੱਖਣ ਲਈ ਕੰਮ ਕੀਤਾ ਹੈ।