'ਆਪ' ਦੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਿਹਾ, ਲੋਕ ਸਭਾ 'ਚ ਪਹੁੰਚਾਵਾਂਗੇ ਜਲੰਧਰ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ 

MP Sushil Rinku

ਚੰਡੀਗੜ੍ਹ : ਸਦਨ ਦਾ ਅੱਜ ਮਾਨਸੂਨ ਇਜਲਾਸ ਚੱਲ ਰਿਹਾ ਹੈ ਜਿਸ ਬਾਰੇ 'ਆਪ' ਸੰਸਦਾਂ ਮੈਂਬਰ ਸੁਸ਼ੀਲ ਰਿੰਕੂ ਦਾ ਬਿਆਨ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: ਅੱਜ ਤੋਂ 70 ਰੁਪਏ ਕਿਲੋ ਮਿਲਣਗੇ ਟਮਾਟਰ  

ਇਸ ਬਾਰੇ ਉਨ੍ਹਾਂ ਕਿਹਾ ਕਿ ਅੱਜ ਸਹੁੰ ਚੁੱਕਣ ਤੋਂ ਬਾਅਦ ਸੰਸਦ ਭਵਨ 'ਚ ਦਿੱਲੀ ਆਰਡੀਨੈਂਸ ਦਾ ਵਿਰੋਧ ਹੋਵੇਗਾ। ਐਮ.ਪੀ. ਰਿੰਕੂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਇਸ ਦਾ ਜ਼ੋਰਦਾਰ ਵਿਰੋਧ ਕਰਨਗੀਆਂ।

ਇਹ ਵੀ ਪੜ੍ਹੋ: ਭਲਵਾਨ ਸੁਸ਼ੀਲ ਕੁਮਾਰ ਨੂੰ ਮਿਲੀ ਇਕ ਹਫ਼ਤੇ ਦੀ ਅੰਤਰਿਮ ਜ਼ਮਾਨਤ 

ਸਾਂਸਦ ਸੁਸ਼ੀਲ ਰਿੰਕੂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਅਹਿਮ ਮੁੱਦੇ ਸਦਨ ਵਿਚ ਚੁੱਕੇ ਜਾਣਗੇ। ਇਨ੍ਹਾਂ ਮੁੱਦਿਆਂ ਵਿਚ ਹੜ੍ਹ, ਪਾਣੀ, ਮਹਿੰਗਾਈ, ਬੇਰੁਜ਼ਗਾਰੀ, ਜੀ.ਐਸ.ਟੀ. ਦੇ ਮੁੱਦੇ ਅਹਿਮ ਹਨ। ਸ਼ੁਸ਼ੀਲ ਰਿੰਕੂ ਦਾ ਕਹਿਣਾ ਹੈ ਕਿ ਉਹ ਜਲੰਧਰ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਲੋਕ ਸਭਾ 'ਚ ਪਹੁੰਚਾਉਣ ਦੀ ਕੋਸ਼ਿਸ਼ ਕਰਨਗੇ।