ਚੰਗਾ ਹੁੰਦਾ ਜੇ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ ਗੁਜਰਾਤ ਤੋਂ ਹੁੰਦੀ- ਪ੍ਰਸ਼ਾਂਤ ਕਿਸ਼ੋਰ

ਏਜੰਸੀ

ਖ਼ਬਰਾਂ, ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਗੁਜਰਾਤ ਜਾਂ ਭਾਰਤੀ ਜਨਤਾ ਪਾਰਟੀ ਸ਼ਾਸਿਤ ਕਿਸੇ ਹੋਰ ਸੂਬੇ ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਸੀ

Bharat Jodo Yatra should have started from Gujarat: Prashant Kishor

 

ਨਾਗਪੁਰ: ਭਾਰਤ ਦੇ ਪ੍ਰਸਿੱਧ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਹੈ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਗੁਜਰਾਤ ਜਾਂ ਭਾਰਤੀ ਜਨਤਾ ਪਾਰਟੀ ਸ਼ਾਸਿਤ ਕਿਸੇ ਹੋਰ ਸੂਬੇ  ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਸੀ। ਗੱਲ ਕਰਦਿਆਂ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ,"ਬਿਹਤਰ ਹੁੰਦਾ ਜੇਕਰ ਕਾਂਗਰਸ ਭਾਰਤ ਜੋੜੋ ਯਾਤਰਾ ਦੀ ਸ਼ੁਰੂਆਤ ਇਸ ਸਾਲ ਦੇ ਅੰਤ 'ਚ ਵਿਧਾਨ ਸਭਾ ਚੋਣਾਂ ਵਾਲੇ ਸੂਬੇ ਗੁਜਰਾਤ, ਉੱਤਰ ਪ੍ਰਦੇਸ਼ ਜਾਂ ਮੱਧ ਪ੍ਰਦੇਸ਼ ਵਰਗੇ ਭਾਜਪਾ ਸ਼ਾਸਿਤ ਸੂਬੇ ਤੋਂ ਹੁੰਦੀ"

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਇਹ ਯਾਤਰਾ ਤਾਮਿਲਨਾਡੂ ਤੋਂ ਸ਼ੁਰੂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿਚ ਇਸ ਗੱਲ ਦੀ ਬੜੀ ਚਰਚਾ ਉੱਠੀ ਸੀ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ਬਾਅਦ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਕਾਂਗਰਸ ਪਾਰਟੀ ਦੀ ਚੋਣ ਰਣਨੀਤੀ ਬਣਾਉਣ ਦੇ ਪ੍ਰਸਤਾਵ ਨੂੰ ਖਾਰਜ ਕਰ ਚੁੱਕੇ ਹਨ।ਕਿਸ਼ੋਰ ਨੇ ਕਿਹਾ ਕਿ ਉਹਨਾਂ ਨੇ ਚੋਣ ਰਣਨੀਤੀਕਾਰ ਵਜੋਂ ਕੰਮ ਕਰਨਾ ਛੱਡ ਦਿੱਤਾ ਹੈ, ਅਤੇ ਉਹ ਕਿਸੇ ਪਾਰਟੀ ਲਈ ਨਹੀਂ ਸਗੋਂ ਲੋਕਾਂ ਲਈ ਕੰਮ ਕਰਨਾ ਚਾਹੁੰਦੇ ਹਨ।