ਸੋਨੀਆ ਗਾਂਧੀ ਨੇ ਨਾਰੀ ਸ਼ਕਤੀ ਵੰਦਨ ਬਿੱਲ ਦਾ ਕੀਤਾ ਸਮਰਥਨ, ਕਿਹਾ-ਭਾਰਤ ਦੀਆਂ ਮਹਿਲਾਵਾਂ ਦਾ ਸਫ਼ਰ ਬਹੁਤ ਲੰਮਾ
ਔਰਤਾਂ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਲੜੀਆਂ
ਨਵੀਂ ਦਿੱਲੀ : ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ 'ਚ ਮਹਿਲਾ ਰਿਜ਼ਰਵੇਸ਼ਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) 'ਤੇ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕਾਨੂੰਨ ਮੰਤਰੀ ਅਰਜੁਨਰਾਮ ਮੇਘਵਾਲ ਨੇ ਸਦਨ ਨੂੰ ਬਿੱਲ ਬਾਰੇ ਦੱਸਿਆ। ਇਸ ਤੋਂ ਬਾਅਦ ਸੋਨੀਆ ਗਾਂਧੀ ਨੇ ਕਾਂਗਰਸ ਦੀ ਤਰਫੋਂ 10 ਮਿੰਟ ਤਕ ਗੱਲ ਕੀਤੀ।
ਇਹ ਵੀ ਪੜ੍ਹੋ: ਚੰਦਰਯਾਨ-3 ਮਿਸ਼ਨ 'ਤੇ ਕੰਮ ਕਰਨ ਵਾਲੇ ਟੈਕਨੀਸ਼ੀਅਨ ਵੇਚ ਰਹੇ ਹਨ ਇਡਲੀ ਤੇ ਚਾਹ
ਸੋਨੀਆ ਨੇ ਕਿਹਾ ਕਿ ਪਹਿਲੀ ਵਾਰ ਸਥਾਨਕ ਸੰਸਥਾਵਾਂ 'ਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਲਾ ਕਾਨੂੰਨ ਮੇਰੇ ਪਤੀ ਰਾਜੀਵ ਗਾਂਧੀ ਨੇ ਲਿਆਂਦਾ ਸੀ, ਜੋ ਰਾਜ ਸਭਾ 'ਚ 7 ਵੋਟਾਂ ਨਾਲ ਅਸਫਲ ਰਿਹਾ। ਬਾਅਦ ਵਿੱਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਨੇ ਇਸਨੂੰ ਪਾਸ ਕਰਵਾ ਦਿਤਾ। ਉਸੇ ਦਾ ਨਤੀਜਾ ਹੈ ਕਿ ਦੇਸ਼ ਭਰ ਵਿੱਚ ਸਥਾਨਕ ਸੰਸਥਾਵਾਂ ਰਾਹੀਂ ਸਾਡੇ ਕੋਲ 15 ਲੱਖ ਚੁਣੀਆਂ ਗਈਆਂ ਮਹਿਲਾ ਨੇਤਾ ਹਨ। ਰਾਜੀਵ ਦਾ ਸੁਪਨਾ ਅੱਧਾ ਹੀ ਪੂਰਾ ਹੋਇਆ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਇਹ ਸੁਪਨਾ ਪੂਰਾ ਹੋ ਜਾਵੇਗਾ।
ਇਹ ਵੀ ਪੜ੍ਹੋ: 92 ਸਾਲਾ ਬਾਪੂ ਕਿਰਪਾਲ ਸਿੰਘ ਨੇ ਵਿਦੇਸ਼ 'ਚ ਗੱਡੇ ਝੰਡੇ, 100 ਮੀਟਰ ਦੌੜ ਵਿਚ ਜਿੱਤਿਆ ਚਾਂਦੀ ਦਾ ਤਗ਼ਮਾ
ਕਾਂਗਰਸ ਮੰਗ ਕਰਦੀ ਹੈ ਕਿ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਸਰਕਾਰ ਨੂੰ ਹੱਦਬੰਦੀ ਤੱਕ ਇਸ ਨੂੰ ਬੰਦ ਨਹੀਂ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਜਾਤੀ ਜਨਗਣਨਾ ਕਰਵਾ ਕੇ ਇਸ ਬਿੱਲ ਵਿੱਚ SC-ST ਅਤੇ OBC ਔਰਤਾਂ ਲਈ ਰਾਖਵਾਂਕਰਨ ਕੀਤਾ ਜਾਵੇ।