ਪੰਜਾਬ ਭਾਜਪਾ ਵਿਚ 46 ਨਵੀਆਂ ਨਿਯੁਕਤੀਆਂ, ਕੁਲਦੀਪ ਧਾਲੀਵਾਲ ਚੌਥੀ ਵਾਰ ਬਣੇ ਪੰਜਾਬ ਭਾਜਪਾ ਦੇ ਬੁਲਾਰੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਕਰਨਲ ਜੈਬੰਸ ਸਿੰਘ ਨੂੰ ਮੁੱਖ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ।

Sunil Jakhar

 

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਇਸ ਦੌਰਾਨ ਬੁਲਾਰਿਆਂ , ਪੈਨਲਿਸਟ , ਮੀਡੀਆ ਮੈਨੇਜਮੈਟ ,ਆਈਟੀ ਕਰਨਵੀਨਰ ਆਦਿ ਦੀ ਚੋਣ ਕੀਤੀ ਗਈ ਹੈ। ਕਰਨਲ ਜੈਬੰਸ ਸਿੰਘ ਨੂੰ ਮੁੱਖ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਚੌਥੀ ਵਾਰ ਪੰਜਾਬ ਭਾਜਪਾ ਦੇ ਬੁਲਾਰੇ ਬਣੇ ਹਨ। 

 

ਇਨ੍ਹਾਂ ਤੋਂ ਇਲਾਵਾ ਕੁੱਲ 8 ਲੋਕਾਂ ਨੂੰ ਜ਼ਿੰਮੇਵਾਰੀ ਦਿਤੀ ਗਈ ਹੈ। ਇਸ ਦੇ ਨਾਲ ਹੀ, 32 ਲੋਕਾਂ ਨੂੰ ਸਟੇਟ ਮੀਡੀਆ ਪੈਨਲ ਦੀ ਸੂਚੀ ਵਿਚ ਥਾਂ ਮਿਲੀ ਹੈ।

ਮੀਡੀਆ ਪ੍ਰਬੰਧਨ ਲਈ 4 ਵਿਅਕਤੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇੰਦਰਜੀਤ ਸਿੰਘ ਨੂੰ ਆਈ.ਟੀ. ਕਨਵੀਨਰ ਨਿਯੁਕਤ ਕੀਤਾ ਗਿਆ ਹੈ।ਇਨ੍ਹਾਂ ਨਿਯੁਕਤੀਆਂ ਦੀ ਸੂਚੀ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਸਾਂਝੀ ਕੀਤੀ ਗਈ।