ਵਿਧਾਇਕ ਸੁਰਜੀਤ ਧੀਮਾਨ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿਤਾ ਅਸਤੀਫ਼ਾ
ਸ੍ਰੀ ਧੀਮਾਨ ਨੇ ਪਹਿਲੀ ਵਾਰ ਵਿਧਾਨ ਸਭਾ ਹਲਕਾ ਦਿੜਬਾ ਤੋਂ ਆਜ਼ਾਦ ਉਮੀਦਵਾਰ ਅਤੇ ਦੂਸਰੀ ਵਾਰ ਕਾਂਗਰਸ ਪਾਰਟੀ ਦੇ ਨਿਸ਼ਾਨ 'ਤੇ ਚੋਣ ਲੜੀ ਸੀ
ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਮੰਤਰੀ ਮੰਡਲ 'ਚ ਵਾਧੇ ਤੋਂ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਪੀ ਪੀ ਸੀ ਸੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ। ਜ਼ਿਕਰਯੋਗ ਹੈ ਕਿ ਸ੍ਰੀ ਧੀਮਾਨ ਨੇ ਪਹਿਲੀ ਵਾਰ ਵਿਧਾਨ ਸਭਾ ਹਲਕਾ ਦਿੜਬਾ ਤੋਂ ਆਜ਼ਾਦ ਉਮੀਦਵਾਰ ਅਤੇ ਦੂਸਰੀ ਵਾਰ ਕਾਂਗਰਸ ਪਾਰਟੀ ਦੇ ਨਿਸ਼ਾਨ 'ਤੇ ਚੋਣ ਲੜੀ ਸੀ ਪਰੰਤੂ ਉਸ ਤੋਂ ਬਾਅਦ ਹਲਕਾ ਦਿੜਬਾ ਰਿਜਰਵ ਹੋ ਗਿਆ ਜਿਸ ਕਾਰਨ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵੋਟਾਂ ਤੋਂ ਕੁੱਝ ਦਿਨ ਪਹਿਲਾਂ ਹੀ ਚੋਣ ਮੈਦਾਨ ਵਿਚ ਉਤਾਰਿਆ ਗਿਆ ਪਰੰਤੂ ਉਹ ਬਹੁਤ ਘੱਟ ਵੋਟਾਂ ਦੇ ਫ਼ਰਕ ਨਾਲ ਚੋਣ ਹਾਰ ਗਏ ਸਨ।
ਲੰਘੀਆਂ ਵਿਧਾਨ ਸਭਾ ਚੋਣਾਂ 2017 ਵਿਚ ਕਾਂਗਰਸ ਪਾਰਟੀ ਵਲੋਂ ਇਕ ਵਾਰ ਫਿਰ ਸ੍ਰੀ ਧੀਮਾਨ ਨੂੰ ਅਮਰਗੜ੍ਹ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਜਿਥੋਂ ਉਹ ਜਿੱਤਣ ਵਿਚ ਕਾਮਯਾਬ ਰਹੇ। ਇਸ ਸਬੰਧੀ ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਵਲੋਂ ਐਸ ਸੀ ਅਤੇ ਬੀ ਸੀ ਵਰਗ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।