ED ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਜਾਰੀ, ਦੇਸ਼ ਭਰ ਵਿਚ ਕਾਂਗਰਸ ਨੇ ਕੀਤਾ ਵਿਰੋਧ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਰਾਜਨੀਤੀ

ਉਹਨਾਂ ਦੋਸ਼ ਲਾਇਆ, ''ਕੇਂਦਰ ਕਾਂਗਰਸ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ”।

Congress holds protest ahead of Sonia Gandhi's ED questioning


ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਜਾਰੀ ਕੀਤੇ ਜਾਣ ਖ਼ਿਲਾਫ਼ ਪਾਰਟੀ ਵਰਕਰ ਦੇਸ਼ ਦੇ ਕਈ ਸੂਬਿਆਂ ਵਿਚ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸ ਦੀ ਦਿੱਲੀ ਇਕਾਈ ਨੇ ਵੀਰਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਦੀ ਰਿਹਾਇਸ਼ ਦੇ ਬਾਹਰ ਪਾਰਟੀ ਪ੍ਰਧਾਨ ਤੋਂ ਈਡੀ ਦੀ ਪੁੱਛਗਿੱਛ ਵਿਰੁੱਧ ਪ੍ਰਦਰਸ਼ਨ ਕੀਤਾ।

Congress holds protest ahead of Sonia Gandhi's ED questioning

ਪਾਰਟੀ ਅਧਿਕਾਰੀਆਂ ਨੇ ਦੱਸਿਆ ਕਿ ਕਈ ਕਾਂਗਰਸੀ ਵਰਕਰ ਅਤੇ ਆਗੂ ਰਾਜ ਨਿਵਾਸ ਦੇ ਬਾਹਰ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਹਨਾਂ ਦੋਸ਼ ਲਾਇਆ, ''ਕੇਂਦਰ ਕਾਂਗਰਸ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਦੀ ਦੁਰਵਰਤੋਂ ਕਰ ਰਹੀ ਹੈ”। ਰਾਸ਼ਟਰੀ ਰਾਜਧਾਨੀ 'ਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਕਈ ਰੂਟ ਬਦਲੇ ਜਾਣ ਕਾਰਨ ਮੱਧ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਆਵਾਜਾਈ ਪ੍ਰਭਾਵਿਤ ਹੋਈ।

Sonia Gandhi

ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਨਾਗਪੁਰ ਸ਼ਹਿਰ 'ਚ ਈਡੀ ਦੇ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕਈਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਨਾਗਪੁਰ ਸ਼ਹਿਰ ਦੇ ਸੇਮੀਨਰੀ ਹਿਲਜ਼ ਇਲਾਕੇ 'ਚ ਈਡੀ ਦਫ਼ਤਰ ਦੇ ਬਾਹਰ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਕਾਂਗਰਸ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਹਨਾਂ ਨੇ ਈਡੀ ਦਫ਼ਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ ਅਤੇ ਹਿਰਾਸਤ ਵਿਚ ਲੈ ਲਿਆ।

Enforcement Directorate

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜ ਮੰਤਰੀ ਸੁਨੀਲ ਕੇਦਾਰ ਨੇ ਕਿਹਾ, ''ਇਹ ਬਹੁਤ ਮੰਦਭਾਗਾ ਹੈ ਕਿ ਈਡੀ ਸੋਨੀਆ ਗਾਂਧੀ ਜੀ ਵਰਗੇ ਨੇਤਾ ਨੂੰ ਸੰਮਨ ਭੇਜ ਰਹੀ ਹੈ। ਇਹ ਦੇਸ਼ ਦੀ ਤਰਸਯੋਗ ਸਥਿਤੀ ਹੈ।" ਕਾਂਗਰਸ ਨੇ ਆਪਣੀ ਸੀਨੀਅਰ ਲੀਡਰਸ਼ਿਪ ਵਿਰੁੱਧ ਜਾਂਚ ਏਜੰਸੀ ਦੀ ਕਾਰਵਾਈ ਦੀ ਆਲੋਚਨਾ ਕੀਤੀ ਅਤੇ ਇਸ ਨੂੰ "ਸਿਆਸੀ ਬਦਲਾਖੋਰੀ" ਕਿਹਾ। ਈਡੀ ਨੇ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਪੰਜ ਦਿਨਾਂ ਤੱਕ 50 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਜਾਂਚ ਨੈਸ਼ਨਲ ਹੈਰਾਲਡ ਅਖਬਾਰ ਦੀ ਮਾਲਕੀ ਵਾਲੀ ਕਾਂਗਰਸ ਦੁਆਰਾ ਪ੍ਰਮੋਟਿਡ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਵਿਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਹੈ।