Punjab Congress News: ਨਵਜੋਤ ਸਿੱਧੂ ਨੂੰ ਬਾਹਰ ਦਾ ਰਸਤਾ ਦਿਖਾਏ ਕਾਂਗਰਸ ਹਾਈਕਮਾਨ: ਪ੍ਰਿਤਪਾਲ ਕੌਰ ਬਡਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਹਾਰ ਦਾ ਮੂੰਹ ਇਨ੍ਹਾਂ ਦੇ ਬਿਆਨਾਂ ਕਰਕੇ ਦੇਖਣਾ ਪਿਆ ਸੀ।

Pritpal kaur

Punjab Congress News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ 117 ਵਿਧਾਨ ਸਭਾ ਹਲਕਿਆਂ ਲਈ ਕੋਆਰੀਡਨੇਟਰਾ ਦੀ ਲਿਸਟ ਜਾਰੀ ਕੀਤੀ ਗਈ। ਇਸ ਦੌਰਾਨ ਹਲਕਾ ਪਟਿਆਲਾ ਦਿਹਾਤੀ ਦੇ ਨਵਨਿਯੁਕਤ ਕੋਆਰਡੀਨੇਟਰ ਪ੍ਰਿਤਪਾਲ ਕੋਰ ਬਡਲਾ ਨੇ ਪਾਰਟੀ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਪਾਰਟੀ ਦੀ ਬਿਹਤਰੀ ਲਈ ਜ਼ਰੂਰੀ ਹੈ ਕਿ ਜਲਦ ਪਾਰਟੀ ਹਾਈਕਮਾਨ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਏ ਤਾਂ ਜੋ ਉਹ ਪਾਰਟੀ ਦਾ ਹੋਰ ਨੁਕਸਾਨ ਨਾ ਕਰ ਸਕਣ।

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਹਾਰ ਦਾ ਮੂੰਹ ਇਨ੍ਹਾਂ ਦੇ ਬਿਆਨਾਂ ਕਰਕੇ ਦੇਖਣਾ ਪਿਆ ਸੀ। ਹੁਣ ਵੀ ਇਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਜਿਸ ਨਾਲ ਪਾਰਟੀ ਦਾ ਨੁਕਸਾਨ ਹੋ ਰਿਹਾ ਹੈ ਸੋ ਸਾਡੀ ਪਾਰਟੀ ਹਾਈਕਮਾਨ ਨੂੰ ਬੇਨਤੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਜਲਦ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।