ਵਿਧਾਨ ਸਭਾ ਚੋਣਾਂ 2022 : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਐਲਾਨਿਆ ਇੱਕ ਹੋਰ ਉਮੀਦਵਾਰ
ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਚੋਣ ਮੈਦਾਨ 'ਚ ਉਤਾਰਿਆ
Assembly Elections 2022: Shiromani Akali Dal (United) announces another candidate
ਸ਼ਾਮ ਚੁਰਾਸੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 13 ਹੋ ਗਈ ਹੈ।
ਪਾਰਟੀ ਦੇ ਦਫ਼ਤਰ ਸਕੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖ਼ਤਾਂ ਹੇਠ ਦੇਸਰਾਜ ਸਿੰਘ ਧੁੱਗਾ ਦੇ ਨਾਂਅ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਸ਼ੇਸ਼ ਤੌਰ `ਤੇ ਦੋਆਬਾ ਖੇਤਰ ਦੇ ਉੱਘੇ ਸਿਆਸਤਦਾਨ ਦੇਸਰਾਜ ਸਿੰਘ ਧੁੱਗਾ ਤਿੰਨ ਵਾਰ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦੇ ਅਹੁਦੇ `ਤੇ ਵੀ ਰਹਿ ਚੁੱਕੇ ਹਨ। ਦੇਸਰਾਜ ਸਿੰਘ ਧੁੱਗਾ ਸ਼ੁਰੂ ਤੋਂ ਐੱਸ.ਸੀ ਭਾਈਚਾਰੇ ਦੀ ਭਲਾਈ ਲਈ ਕਾਰਜਸ਼ੀਲ ਰਹੇ ਹਨ।