ਵਿਧਾਨ ਸਭਾ ਚੋਣਾਂ : ਸੰਯੁਕਤ ਸਮਾਜ ਮੋਰਚਾ ਨੇ 35 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਸੰਯੁਕਤ ਸਮਾਜ ਮੋਰਚਾ ਨੇ ਲੱਖਾ ਸਿਧਾਣਾ ਨੂੰ ਹਲਕਾ ਮੌੜ ਤੋਂ ਦਿਤੀ ਟਿਕਟ
ਲੱਖਾ ਸਿਧਾਣਾ ਆਜ਼ਾਦ ਉਮੀਦਵਾਰ ਵਜੋਂ ਪਹਿਲਾਂ ਹੀ ਕਰ ਰਹੇ ਸਨ ਪ੍ਰਚਾਰ
ਚੰਡੀਗੜ੍ਹ : ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ’ਚ 35 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ਸੰਯੁਕਤ ਸਮਾਜ ਮੋਰਚਾ ਨੇ ਲੱਖਾ ਸਿਧਾਣਾ ਨੂੰ ਹਲਕਾ ਮੌੜ ਤੋਂ ਦਿਤੀ ਟਿਕਟ ਦਿੱਤੀ ਹੈ। ਦੱਸਣਯੋਗ ਹੈ ਕਿ ਲੱਖਾ ਸਿਧਾਣਾ ਆਜ਼ਾਦ ਉਮੀਦਵਾਰ ਵਜੋਂ ਪਹਿਲਾਂ ਹੀ ਪ੍ਰਚਾਰ ਕਰ ਰਹੇ ਸਨ।
ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਨੇ ਬਾਘਾਪੁਰਾਣਾ ਤੋਂ ਭੋਲਾ ਸਿੰਘ ਬਰਾੜ, ਸੁਲਤਾਨਪੁਰ ਲੋਧੀ ਤੋਂ ਹਰਪ੍ਰੀਤ ਪਾਲ ਸਿੰਘ ਵਿਰਕ, ਕਪੂਰਥਲਾ ਤੋਂ ਕੁਲਵੰਤ ਸਿੰਘ ਜੋਸ਼ਨ, ਫਤਿਹਗੜ੍ਹ ਚੂੜੀਆਂ ਤੋਂ ਬਲਜਿੰਦਰ ਸਿੰਘ, ਭੋਆ ਰਿਜ਼ਰਵ ਤੋਂ ਯੁੱਧਵੀਰ ਸਿੰਘ, ਦੀਨਾਨਗਰ ਰਿਜ਼ਰਵ ਤੋਂ ਕੁਲਵੰਤ ਸਿੰਘ, ਗਿੱਲ ਰਿਜ਼ਰਵ ਤੋਂ ਰਾਜੀਵ ਕੁਮਾਰ ਲਵਲੀ, ਦਸੂਹਾ ਤੋਂ ਰਾਮ ਲਾਲ ਸੰਧੂ, ਆਦਮਪੁਰ ਰਿਜ਼ਰਵ ਤੋਂ ਪੁਰਸ਼ੋਤਮ ਹੀਰ, ਕੋਟਕਪੂਰਾ ਤੋਂ ਕੁਲਬੀਰ ਸਿੰਘ ਮੱਤਾ, ਫਰੀਦਕੋਟ ਤੋਂ ਰਵਿੰਦਰਪਾਲ ਕੌਰ, ਬਲਾਚੌਰ ਤੋਂ ਦਲਜੀਤ ਸਿੰਘ ਬੈਂਸ, ਅਟਾਰੀ ਰਿਜ਼ਰਵ ਤੋਂ ਰੇਸ਼ਮ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।
ਦੱਸਣਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਨੇ ਇਸ ਤੋਂ ਪਹਿਲਾਂ 57 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਹੁਣ 35 ਉਮੀਦਵਾਰਾਂ ਦੇ ਐਲਾਨ ਨਾਲ ਉਨ੍ਹਾਂ ਦੇ ਉਮੀਦਵਾਰਾਂ ਦੀ ਗਿਣਤੀ 92 ਹੋ ਗਈ ਹੈ। ਇਸ ਤੋਂ ਇਲਾਵਾ ਗਠਜੋੜ ਵਾਲੇ ਸੰਯੁਕਤ ਸੰਘਰਸ਼ ਪਾਰਟੀ ਵਲੋਂ ਆਪਣੇ 10 ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਹਾਲਾਂਕਿ ਭੁਲੱਥ ਨੂੰ ਛੱਡ ਕੇ ਬਾਕੀ ਦੀਆਂ 9 ਸੀਟਾਂ ਲਈ ਉਨ੍ਹਾਂ ਵਲੋਂ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਹ ਵੀ ਕਿਹਾ ਗਿਆ ਸੀ ਕਿ ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾਵੇਗੀ।