ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਐਲਾਨ - 'ਪਟਿਆਲਾ ਤੋਂ ਹੀ ਲੜਾਂਗਾ ਚੋਣ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਮੈਂ ਪਟਿਆਲੇ ਤੋਂ ਹੀ ਚੋਣ ਲੜਾਂਗਾ ਅਤੇ 300 ਸਾਲ ਪੁਰਾਣਾ ਆਪਣਾ ਘਰ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ

Captain Amarinder Singh

ਚੰਡੀਗੜ੍ਹ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ।

ਕੈਪਟਨ ਨੇ ਟਵੀਟ ਕਰ ਕੇ ਐਲਾਨ ਕੀਤਾ ਹੈ ਕਿ ਉਹ ਆਪਣੇ ਜੱਦੀ ਹਲਕੇ ਪਟਿਆਲਾ ਤੋਂ ਹੀ ਚੋਣ ਲੜਨਗੇ।  ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਨਾਲ ਚੋਣ ਮੈਦਾਨ ਵਿੱਚ ਐਂਟਰੀ ਕੀਤੀ ਹੈ।

ਹੁਣ ਕੈਪਟਨ ਨੇ ਚੋਣ ਲੜਨ ਸਬੰਧੀ ਇੱਕ ਟਵੀਟ ਕੀਤਾ ਹੈ ਅਤੇ ਕਿਹਾ, ''ਮੈਂ ਪਟਿਆਲੇ ਤੋਂ ਹੀ ਚੋਣ ਲੜਾਂਗਾ ਅਤੇ 300 ਸਾਲ ਪੁਰਾਣਾ ਆਪਣਾ ਘਰ ਨਹੀਂ ਛੱਡਾਂਗਾ। ਆਪਣੀ ਸਰਕਾਰ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦੇ ਅਧਾਰ 'ਤੇ ਵੋਟਾਂ ਮੰਗਾਂਗਾ।''