ਬੱਲੂਆਣਾ ਤੋਂ SAD-BSP ਦੇ ਉਮੀਦਵਾਰ ਹਰਦੇਵ ਸਿੰਘ ਮੇਘ ਨੇ ਚੋਣ ਨਾ ਲੜਨ ਦਾ ਲਿਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਜਨੀਤੀ

ਹੁਣ ਪ੍ਰਿਥੀ ਰਾਮ ਮੇਘਵਾਲ ਹੋਣਗੇ ਨਵੇਂ ਉਮੀਦਵਾਰ

Shiromani Akali Dal

ਪਰਿਵਾਰਕ ਰੁਝੇਵਿਆਂ ਦਾ ਦਿੱਤਾ ਹਵਾਲਾ 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰ ਐਲਾਨੇ ਜਾ ਰਹੇ ਹਨ।

ਇਸੇ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰ ਹਰਦੇਵ ਸਿੰਘ ਮੇਘ ਨੇ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ ਅਤੇ ਇਸ ਦਾ ਕਾਰਨ ਉਨ੍ਹਾਂ ਨੇ ਪਰਿਵਾਰਕ ਰੁਝੇਵੇਂ ਦੱਸਿਆ ਹੈ।

ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਹੁਣ ਪ੍ਰਿਥੀ ਰਾਮ ਮੇਘਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਦੱਸ ਦੇਈਏ ਕਿ ਹਰਦੇਵ ਸਿੰਘ ਮੇਘ ਨੇ ਘਰੇਲੂ ਹਾਲਾਤ ਦਾ ਹਵਾਲਾ ਦੇ ਕੇ ਉਮੀਦਵਾਰ ਵਜੋਂ ਆਪਣਾ ਨਾਂ ਵਾਪਸ ਲੈ ਲਿਆ ਹੈ।